ਬਟਾਲਾ : ਭੇਤਭਰੀ ਹਾਲਤ ’ਚ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

Tuesday, May 10, 2022 - 11:09 AM (IST)

ਬਟਾਲਾ : ਭੇਤਭਰੀ ਹਾਲਤ ’ਚ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਬਟਾਲਾ/ਧਿਆਨਪੁਰ (ਬੇਰੀ, ਬਲਵਿੰਦਰ)- ਅੱਜ ਸਵੇਰੇ ਬਟਾਲਾ ਦੇ ਨਜ਼ਦੀਕੀ ਪਿੰਡ ਛਿਛਰੇਵਾਲ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦ ਇਕ ਪਤੀ-ਪਤਨੀ ਵਲੋਂ ਆਪਣੇ ਹੀ ਘਰ ’ਚ ਭੇਤਭਰੇ ਹਾਲਤ ’ਚ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਸ਼ਬਨਮ ਅਤੇ ਰਾਜੂ ਮਸੀਹ ਵਜੋਂ ਹੋਈ ਹੈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ। 

ਪੜ੍ਹੋ ਇਹ ਵੀ ਖ਼ਬਰ: ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ

ਪੁਲਸ ਨੇ ਦਰਜ ਕਰਵਾਏ ਬਿਆਨਾਂ ’ਚ ਮ੍ਰਿਤਕ ਸ਼ਬਨਮ ਪਤਨੀ ਰਾਜੂ ਮਸੀਹ ਦੀ ਮਾਤਾ ਭੋਲੀ ਪਤਨੀ ਇਲਿਆਸ ਮਸੀਹ ਵਾਸੀ ਕਾਲਾ ਅਫਗਾਨਾ ਨੇ ਕਿਹਾ ਕਿ ਉਸਦੀ ਪੁੱਤਰੀ ਸ਼ਬਨਮ ਦਾ ਵਿਆਹ ਲਗਭਗ ਢਾਈ ਸਾਲ ਪਹਿਲਾਂ ਰਾਜੂ ਮਸੀਹ ਪੁੱਤਰ ਨਿਰੰਜਨ ਮਸੀਹ ਵਾਸੀ ਪਿੰਡ ਛਿਛਰੇਵਾਲ ਨਾਲ ਹੋਇਆ ਸੀ। ਉਸਦੀ ਧੀ ਦਾ ਇਹ ਦੂਸਰਾ ਵਿਆਹ ਸੀ, ਜਦਕਿ ਪਹਿਲਾ ਵਿਆਹ ਡੇਰਾ ਬਾਬਾ ਨਾਨਕ ’ਚ ਹੋਇਆ ਸੀ, ਜਿਸ ਦਾ ਤਲਾਕ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ 7 ਵਜੇ ਪਿੰਡ ਤੋਂ ਹੀ ਕਿਸੇ ਦਾ ਫੋਨ ਆਇਆ ਕਿ ਉਨ੍ਹਾਂ ਦੀ ਧੀ ਅਤੇ ਜਵਾਈ ਨੇ ਖ਼ੁਦਕੁਸ਼ੀ ਕਰ ਲਈ ਹੈ। 

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਉਨ੍ਹਾਂ ਕਿਹਾ ਕਿ ਜਦ ਉਹ ਮੌਕੇ ’ਤੇ ਪਹੁੰਚੇ ਤਾਂ ਉਸਦੀ ਧੀ ਦੀ ਲਾਸ਼ ਜ਼ਮੀਨ ’ਤੇ ਪਈ ਸੀ, ਜਦਕਿ ਉਸਦੇ ਜਵਾਈ ਦੀ ਲਾਸ਼ ਗੁਆਂਢੀਆਂ ਦੀ ਛੱਤ ਨਾਲ ਲਟਕ ਰਹੇ ਸਰੀਏ ਨਾਲ ਲਟਕੀ ਹੋਈ ਮਿਲੀ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਉਨ੍ਹਾਂ ਦੀ ਧੀ ਨੇ ਪਹਿਲਾ ਆਤਮ ਹੱਤਿਆ ਕੀਤੀ ਅਤੇ ਬਾਅਦ ’ਚ ਡਰ ਕੇ ਉਸਦੇ ਜਵਾਈ ਨੇ ਵੀ ਆਤਮ ਹੱਤਿਆ ਕਰ ਲਈ।  ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ’ਚ ਪਿੰਡ ਵਾਸੀ ਇਕੱਠੇ ਹੋ ਗਏ, ਜਿਨ੍ਹਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਫਿਲਹਾਲ ਪੁਲਸ ਨੇ ਮ੍ਰਿਤਕਾ ਸ਼ਬਨਮ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਪਤੀ-ਪਤਨੀ ਵਲੋਂ ਕੀਤੀ ਖ਼ੁਦਕੁਸ਼ੀ ਦਾ ਕਾਰਨ ਘਰੇਲੂ ਕਲੇਸ਼ ਵੀ ਹੋ ਸਕਦਾ ਹੈ।   

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਨੋਟ -ਇਸ ਦੁਖ਼ਦ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News