ਬਟਾਲਾ ’ਚ ਵੱਡੀ ਵਾਰਦਾਤ : ਵਿਦੇਸ਼ੋਂ ਆਏ ਵਿਅਕਤੀ ਨੇ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਤਸਵੀਰਾਂ)

Saturday, Mar 20, 2021 - 02:52 PM (IST)

ਬਟਾਲਾ ’ਚ ਵੱਡੀ ਵਾਰਦਾਤ : ਵਿਦੇਸ਼ੋਂ ਆਏ ਵਿਅਕਤੀ ਨੇ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਤਸਵੀਰਾਂ)

ਬਟਾਲਾ (ਗੁਰਪ੍ਰੀਤ) - ਬਟਾਲਾ ਦੇ ਨਜ਼ਦੀਕ ਪਿੰਡ ਜੈਤੋ ਸਰਜਾ ਵਿਖੇ ਇਕ ਸਾਬਕਾ ਫੌਜੀ ਹਰਪਾਲ ਸਿੰਘ ਦਾ ਵਿਦੇਸ਼ ਤੋਂ ਆਏ ਪਿੰਡ ਦੇ ਹੀ ਇਕ ਵਿਅਕਤੀ ਗੁਰਪ੍ਰੇਮ ਸਿੰਘ ਵਲੋਂ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆਹੈ। ਕਤਲ ਦੀ ਇਸ ਵਾਰਦਾਤ ਦੇ ਕਾਰਨ ਪਿੰਡ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। 

ਪੜ੍ਹੋ ਇਹ ਵੀ ਖ਼ਬਰ - ਮਾਮਲਾ 2 ਭੈਣਾਂ ਦੇ ਹੋਏ ਕਤਲ ਦਾ : ਸੰਸਕਾਰ ਨਾ ਕਰਨ ’ਤੇ ਅੜ੍ਹਿਆ ਪਰਿਵਾਰ, ਰੱਖੀਆਂ ਇਹ ਮੰਗਾਂ

PunjabKesari

ਇਸ ਘਟਨਾ ਦੇ ਸਬੰਧ ’ਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬੀਤੀ ਸ਼ਾਮ ਨੂੰ ਹਰਪਾਲ ਸਿੰਘ ਆਪਣੀ ਪਤਨੀ ਨਾਲ ਮੋਟਰਸਾਇਕਲ ’ਤੇ ਸਵਾਰ ਹੋ ਕੇ ਦੁੱਧ ਲੈ ਕੇ ਘਰ ਆ ਰਿਹਾ ਸੀ। ਘਰ ਵਾਪਸ ਆਉਂਦੇ ਸਮੇਂ ਰਾਸਤੇ ’ਚ ਵਿਦੇਸ਼ ਤੋਂ ਆਏ ਪਿੰਡ ਦੇ ਇਕ ਵਿਅਕਤੀ ਗੁਰਪ੍ਰੇਮ ਸਿੰਘ ਨੇ ਹਰਪਾਲ ਸਿੰਘ ’ਤੇ ਅੰਨੇਵਾਹ ਗੋਲੀਆਂ ਚਲਾ ਕੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਹਰਪਾਲ ਦੀ ਪਤਨੀ ਇਸ ਘਟਨਾ ’ਚ ਵਾਲ-ਵਾਲ ਬੱਚ ਗਈ।

ਪੜ੍ਹੋ ਇਹ ਵੀ ਖ਼ਬਰ - ਰੋਜ਼ੀ ਰੋਟੀ ਲਈ ਜਰਮਨ ਗਏ ਖੰਨਾ ਦੇ ਨੌਜਵਾਨ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

PunjabKesari

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਗੁਰਪ੍ਰੇਮ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ। ਦੂਜੇ ਪਾਸੇ ਇਸ ਮਾਮਲੇ ਦੇ ਬਾਰੇ ਪਤਾ ਲੱਗਣ ’ਤੇ ਐੱਸ.ਐੱਚ.ਓ. ਅਵਤਾਰ ਸਿੰਘ ਪੁਲਸ ਥਾਣਾ ਰੰਗੜਨੰਗਲ ਮੌਕੇ ’ਤੇ ਪਹੁੰਚ ਗਏ।

ਪੜ੍ਹੋ ਇਹ ਵੀ ਖ਼ਬਰ - ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਰਾਹੀਂ ਜਾਣਿਆ ਆਪਣੇ ਪੁੱਤਰ ਸੁਖਬੀਰ ਬਾਦਲ ਦਾ ਹਾਲ

PunjabKesari

ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈਂਦ ਹੋਏ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ। ਪੁਲਸ ਨੇ ਪੀੜਤ ਪਰਿਵਾਰ ਦੇ ਬਿਆਨਾਂ ’ਤੇ ਉਕਤ ਵਿਅਕਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਮਾਸਟਰ ਸਲੀਮ ਨੂੰ ਮਾਸਕ ਨਾ ਪਾਉਣਾ ਪਿਆ ਮਹਿੰਗਾ, ਪੁਲਸ ਨੇ ਕੱਟਿਆ ਚਲਾਨ

PunjabKesari

PunjabKesari


author

rajwinder kaur

Content Editor

Related News