ਵਿਆਹੁਤਾ ਨੇ ਘਰ 'ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Friday, May 29, 2020 - 11:58 AM (IST)

ਵਿਆਹੁਤਾ ਨੇ ਘਰ 'ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਟਾਲਾ (ਬੇਰੀ, ਗੁਰਪ੍ਰੀਤ) : ਸਥਾਨਕ ਸਿਨੇਮਾ ਰੋਡ 'ਤੇ ਇਕ ਵਿਆਹੁਤਾ ਵਲੋਂ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕਲਯੁੱਗੀ ਮਾਸੜ ਦੀ ਘਿਨੌਣੀ ਕਰਤੂਤ : ਹਵਸ ਦੇ ਭੁੱਖੇ ਨੇ ਮਾਸੂਮ ਨੂੰ ਬਣਾਇਆ ਆਪਣਾ ਸ਼ਿਕਾਰ

ਇਸ ਸਬੰਧੀ ਮ੍ਰਿਤਕਾ ਮਨਦੀਪ ਕੌਰ ਦੇ ਪਿਤਾ ਭੁਪਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਹਿਤਾ ਚੌਕ ਨੇ ਦੱਸਿਆ ਕਿ ਉਸਦੀ ਧੀ ਮਨਦੀਪ ਕੌਰ ਦਾ ਵਿਆਹ 4 ਸਾਲ ਪਹਿਲਾਂ ਸਤਵੰਤ ਸਿੰਘ ਵਾਸੀ ਸਿਨੇਮਾ ਰੋਡ ਬਟਾਲਾ ਜੋ ਕਿ ਵਿਦੇਸ਼ ਵਿਚ ਰਹਿੰਦਾ ਹੈ, ਨਾਲ ਹੋਇਆ ਸੀ। ਵਿਆਹ ਦੇ ਬਾਅਦ ਮਨਦੀਪ ਕੌਰ ਦੇ ਘਰ ਇਕ ਪੁੱਤਰ ਨੇ ਜਨਮ ਲਿਆ। ਮਨਦੀਪ ਦਾ ਸਹੁਰਾ ਪਰਿਵਾਰ ਅਕਸਰ ਉਸਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ ਅਤੇ ਕਈ ਵਾਰ ਉਸਦੀ ਧੀ ਨੂੰ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ਕਰ ਕੇ ਘਰ ਤੋਂ ਬਾਹਰ ਵੀ ਕੱਢਿਆ ਗਿਆ ਸੀ ਪਰ ਫਿਰ ਵੀ ਅਸੀਂ ਆਪਣੇ ਕੁੜਮਾਂ ਅੱਗੇ ਮਨਦੀਪ ਨੂੰ ਵਸਾਉਣ ਲਈ  ਮਿੰਨਤਾਂ ਕੀਤੀਆਂ ਪਰ ਸਹੁਰਾ ਪਰਿਵਾਰ ਸਾਡੀ ਧੀ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਬਾਜ ਨਹੀਂ ਆਇਆ, ਜਿਸ ਕਾਰਣ ਉਨ੍ਹਾਂ ਦੀ ਧੀ ਨੇ ਅੱਜ ਦੁਖੀ ਹੋ ਕੇ ਸ਼ਾਮ ਸਮੇਂ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ : ਭਰਾ ਦੀ ਕਰਤੂਤ : ਸ਼ਰਾਬ ਦੇ ਨਸ਼ੇ 'ਚ ਮਾਰ ਸੁੱਟਿਆ ਭਰਾ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਮੁਰਦਾ ਘਰ 'ਚ ਰੱਖਵਾ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਸੀ।

ਇਹ ਵੀ ਪੜ੍ਹੋ : ਅਫ਼ਸੋਸਜਨਕ ਖ਼ਬਰ: ਵਿਅਕਤੀ ਦਾ ਗਲ਼ਾ ਵੱਢ ਕੇ ਬੇਰਹਿਮੀ ਨਾਲ ਕੀਤਾ ਕਤਲ

ਓਧਰ ਦੂਜੇ ਪਾਸੇ ਜਦੋਂ ਮ੍ਰਿਤਕਾ ਮਨਦੀਪ ਕੌਰ ਦੇ ਸਹੁਰੇ ਇੰਦਰਜੀਤ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਬਟਾਲਾ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਕਿਹਾ ਕਿ ਜੋ ਦੋਸ਼ ਲਾਏ ਜਾ ਰਹੇ ਹਨ, ਉਹ ਬੇਬੁਨਿਆਦ ਅਤੇ ਤੱਥਾਂ ਤੋਂ ਰਹਿਤ ਹਨ ਅਤੇ ਉਨ੍ਹਾਂ ਦੀ ਨੂੰਹ ਦੀ ਮੌਤ ਦਾ ਕਾਰਣ ਉਨ੍ਹਾਂ ਦਾ ਪਰਿਵਾਰ ਨਹੀਂ ਹੈ। ਮੇਰੇ ਸਮੇਤ ਸਾਡੇ ਘਰ ਦੇ ਸਾਰੇ ਪਰਿਵਾਰਕ ਮੈਂਬਰ ਆਪਣੇ-ਆਪਣੇ ਕੰਮ 'ਤੇ ਗਏ ਹੋਏ ਸੀ ਅਤੇ ਉਨ੍ਹਾਂ ਦੀ ਛੋਟੀ ਨੂੰਹ ਮਨਦੀਪ ਕੌਰ ਘਰ ਵਿਚ ਇਕੱਲੀ ਸੀ। ਉਸ ਨੂੰ ਕੰਮ 'ਤੇ ਘਰੋਂ ਫੋਨ ਆਇਆ ਕਿ ਮਨਦੀਪ ਕੌਰ ਨੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ ਹੈ, ਜਿਸ ਤੋਂ ਬਾਅਦ ਉਹ ਤੁਰੰਤ ਘਰ ਪਹੁੰਚੇ ਅਤੇ ਆਪਣੀ ਨੂੰਹ ਨੂੰ ਤੁਰੰਤ ਪਹਿਲਾਂ ਪ੍ਰਾਈਵੇਟ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸਦੀ ਉਕਤ ਨੂੰਹ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ : ਭਰਾ ਦੀ ਕਰਤੂਤ : ਸ਼ਰਾਬ ਦੇ ਨਸ਼ੇ 'ਚ ਮਾਰ ਸੁੱਟਿਆ ਭਰਾ

ਉਕਤ ਮਾਮਲੇ ਸਬੰਧੀ ਐੱਸ. ਐੱਚ. ਓ. ਸਿਟੀ ਪਰਮਜੀਤ ਸਿੰਘ ਇੰਸਪੈਕਟਰ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ, ਉਸਦੇ ਅਨੁਸਾਰ ਹੀ ਪੂਰੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਟਿੱਡੀ ਦਲ' ਨੇ ਉਡਾਈ ਕਿਸਾਨਾਂ ਦੀ ਨੀਂਦ, ਤਰਨਤਾਰਨ 'ਚ ਦਾਖ਼ਲ ਹੋਣ ਦੇ ਮਿਲੇ ਸੰਕੇਤ


author

Baljeet Kaur

Content Editor

Related News