ਬਟਾਲਾ ’ਚ ਵਾਪਰੀ ਵੱਡੀ ਵਾਰਦਾਤ, ਮਾਮੂਲੀ ਤਕਰਾਰ ਮਗਰੋਂ ਇਕ ਧਿਰ ਨੇ ਦੂਜੀ ਧਿਰ ਦੇ ਵਿਅਕਤੀ ਦੀਆਂ ਵੱਢੀਆਂ ਉਂਗਲਾਂ
Wednesday, Mar 01, 2023 - 02:12 AM (IST)
ਬਟਾਲਾ (ਗੁਰਪ੍ਰੀਤ, ਬੇਰੀ)-ਅੱਜ ਇਕ ਵਾਰ ਫਿਰ ਇਨਸਾਨੀਅਤ ਉਸ ਸਮੇਂ ਸ਼ਰਮਸਾਰ ਹੋ ਗਈ, ਜਦੋਂ ਇਕ ਮਾਮੂਲੀ ਝਗੜੇ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਇਕ ਵਿਅਕਤੀ ਦੀਆਂ ਤਿੰਨ ਉਂਗਲਾਂ ਵੱਢ ਦਿੱਤੀਆਂ ਗਈਆਂ। ਇਸ ਸਬੰਧ ’ਚ ਸਿਵਲ ਹਸਪਤਾਲ ’ਚ ਜ਼ਖ਼ਮੀ ਹਾਲਤ ’ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸ਼ਿਵ ਕੁਮਾਰ ਪੁੱਤਰ ਚੁੰਨੀ ਲਾਲ ਨਿਵਾਸੀ ਗਾਂਧੀ ਕੈਂਪ ਬਟਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਦਾ ਮੁਹੱਲੇ ਦੇ ਇਕ ਮੁੰਡੇ ਨਾਲ ਮਾਮੂਲੀ ਤਕਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਉਕਤ ਮਾਮਲੇ ਸਬੰਧੀ ਸੂਚਿਤ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ਪੇਪਰ ਲੀਕ ਹੋਣ ਮਗਰੋਂ PSEB ਹੋਇਆ ਸਖ਼ਤ, ਪ੍ਰਸ਼ਨ ਪੱਤਰਾਂ ਨੂੰ ਲੈ ਕੇ ਚੁੱਕਿਆ ਅਹਿਮ ਕਦਮ
ਉਨ੍ਹਾਂ ਕਿਹਾ ਕਿ ਜਦੋਂ ਉਹ ਪੁਲਸ ਨੂੰ ਸੂਚਿਤ ਕਰਨ ਤੋਂ ਬਾਅਦ ਘਰ ਵਾਪਸ ਆ ਰਹੇ ਸਨ ਤਾਂ ਉਦੋਂ ਦੂਜੀ ਧਿਰ ਦੇ ਲੋਕਾਂ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਉਨ੍ਹਾਂ ਦੀਆਂ ਤਿੰਨ ਉਂਗਲਾਂ ਵੱਢ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਦੀ ਕੀਤੀ ਕਿ ਪ੍ਰਸ਼ਾਸਨ ਹਮਲੇ ਦੇ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਨੂੰ ਇਨਸਾਫ ਦੇਵੇ। ਉਧਰ ਸਿਵਲ ਹਸਪਤਾਲ ਦੇ ਡਾਕਟਰ ਅਰਵਿੰਦਰ ਸ਼ਰਮਾ ਨੇ ਦੱਸਿਆ ਕਿ ਦੋਵਾਂ ਪਿਓ-ਪੁੱਤ ਨੂੰ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਕਿਸ ਤਰ੍ਹਾਂ ਦਾ ਰਹੇਗਾ ਮੌਸਮ ਦਾ ਮਿਜਾਜ਼, ਜਾਣੋ ਤਾਜ਼ਾ ਅਪਡੇਟ
ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਦੂਜੀ ਧਿਰ ਦੇ ਵੀ ਦੋ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ’ਚ ਇਲਾਜ ਲਈ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਕੁਝ ਲੋਕਾਂ ਨੂੰ ਪੁਲਸ ਵੱਲੋਂ ਹਿਰਾਸਤ ’ਚ ਲੈ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਨਾਕਾ ਤੋੜ ਕੇ ਭੱਜੇ ਨਸ਼ਾ ਤਸਕਰ, ਥਾਣਾ ਇੰਚਾਰਜ ਨੂੰ ਲੱਗੇ ਸੀ ਕੁਚਲਣ, ਕਾਬੂ ਕਰਨ ’ਤੇ ਹੋਏ ਹੈਰਾਨੀਜਨਕ ਖ਼ੁਲਾਸੇ