ਵਿਧਾਇਕ ਬਾਜਵਾ ਨੇ ਥਰੈਸ਼ਰ ਹਾਦਸੇ 'ਚ ਮਾਰੇ ਗਏ ਕਿਸਾਨ ਦੇ ਪਰਿਵਾਰ ਨੂੰ 2 ਲੱਖ ਦੀ ਆਰਥਿਕ ਸਹਾਇਤਾ ਦਿੱਤੀ
Monday, Jun 11, 2018 - 03:27 PM (IST)

ਬਟਾਲਾ (ਬੇਰੀ) : ਹਲਕਾ ਵਿਧਾਇਕ ਕਾਦੀਆਂ ਫਤਿਹਜੰਗ ਸਿੰਘ ਬਾਜਵਾ ਨੇ ਅੱਜ ਆਪਣੇ ਦਫਤਰ 'ਚ ਥਰੈਸ਼ਰ ਹਾਦਸੇ ਦੌਰਾਨ ਮਾਰੇ ਗਏ ਕਿਸਾਨ ਮੰਗਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸ਼ਾਸਨਕਾਲ 'ਚ ਹਰ ਵਰਗ ਸੁਖੀ ਹੈ ਤੇ ਪੰਜਾਬ ਖੁਸ਼ਹਾਲੀ ਤੇ ਤਰੱਕੀ ਦੇ ਅੰਬਰ ਛੂ ਰਿਹਾ ਹੈ ਜਦਕਿ ਪਿਛਲੀ ਅਕਾਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਦੌਰਾਨ ਪੰਜਾਬ ਤਰੱਕੀ ਦੀ ਬਜਾਏ ਆਰਥਿਕ ਪੱਖੋ ਕਮਜ਼ੋਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੱਤੀ ਸੰਭਾਲੀ ਹੈ, ਉਦੋਂ ਤੋਂ ਹਰੇਕ ਵਰਗ ਹਰ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਵਿਧਾਇਕ ਬਾਜਵਾ ਨੇ ਮਾਰੇ ਗਏ ਕਿਸਾਨ ਮੰਗਲ ਸਿੰਘ ਦੀ ਵਿਧਵਾ ਅਮਰਜੀਤ ਕੌਰ ਨੂੰ 2 ਲੱਖ ਦੀ ਵਿੱਤੀ ਸਹਾਇਤਾ ਦਾ ਚੈੱਕ ਭੇਂਟ ਕੀਤਾ। ਇਸ ਮੌਕੇ ਪੀ. ਏ ਰਵਿੰਦਰ ਸਿੰਘ, ਬਲਾਕ ਪ੍ਰਧਾਨ ਭੁਪਿੰਦਰਪਾਲ ਸਿੰਘ ਵਿੱਟੀ ਆਦਿ ਹਾਜ਼ਰ ਸਨ।