ਜਾਇਦਾਦ ਦੇ ਕਲੇਸ਼ ਨੇ ਫਿੱਕੇ ਕੀਤੇ ਰਿਸ਼ਤੇ, ਜਾਂਦਾ ਹੋਇਆ ‘ਪੁੱਤ’ ਮਾਂ ਨੂੰ ਦੇ ਗਿਆ ਕਦੇ ਨਾ ਭੁੱਲਣ ਵਾਲਾ ਦਰਦ
Friday, Jul 02, 2021 - 05:13 PM (IST)
ਬਟਾਲਾ (ਸਾਹਿਲ) - ਬਟਾਲਾ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਾਂ ਵਲੋਂ ਆਪਣੇ ਪੁੱਤਰ ਦੇ ਨਾਮ ਜਾਇਦਾਦ ਨਾ ਕਰਵਾਏ ਜਾਣ ’ਤੇ ਪੁੱਤ ਵਲੋਂ ਫਾਹ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਠੇਠਰਕੇ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਏ.ਐੱਸ.ਆਈ ਸਰੀਫ ਮਸੀਹ, ਹੌਲਦਾਰ ਪਲਵਿੰਦਰ ਸਿੰਘ ਤੇ ਕਾਂਸਟੇਬਲ ਕੰਵਲਜੀਤ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਰਣਜੀਤ ਸਿੰਘ ਦੇ ਨਾਮ ’ਤੇ ਇਸ ਦੀ ਮਾਤਾ ਵੀਰੋ ਜਾਇਦਾਦ ਨਹੀਂ ਸੀ ਕਰਵਾਉਂਦੀ, ਜਿਸ ਕਾਰਨ ਉਹ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ। ਵਾਰ-ਵਾਰ ਕਹਿਣ ਦੇ ਬਾਵਜੂਦ ਮਾਂ ਨੇ ਪੁੱਤ ਦੇ ਨਾਂ ਜਾਇਦਾਦ ਨਹੀਂ ਕੀਤੀ। ਇਸੇ ਪਰੇਸ਼ਾਨੀ ਦੇ ਕਾਰਨ ਬੀਤੇ ਦਿਨੀਂ ਉਸ ਨੇ ਘਰ ਵਿੱਚ ਫਾਹਾ ਲੈ ਲਿਆ।
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ
ਇਸ ਘਟਨਾ ਦੇ ਬਾਰੇ ਜਦੋਂ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਨੂੰ ਪਤਾ ਚੱਲਿਆ ਤਾਂ ਉਸ ਨੇ ਰੌਲਾ ਪਾ ਦਿੱਤਾ, ਜਿਸ ਨੂੰ ਸੁਣਦੇ ਸਾਰ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਕਮਰੇ ਦਾ ਦਰਵਾਜ਼ਾ ਤੋੜਦਿਆਂ ਇਸ ਨੂੰ ਤੁਰੰਤ ਫਾਹ ਤੋਂ ਹੇਠਾਂ ਉਤਾਰਿਆ ਅਤੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ। ਡਾਕਟਰਾਂ ਨੇ ਰਣਜੀਤ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ
ਘਟਨਾ ਸਥਾਨ ’ਤੇ ਪੁੱਜੇ ਏ.ਐੱਸ.ਆਈ ਸਰੀਫ ਮਸੀਹ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਦੇ ਬਿਆਨਾਂ ’ਤੇ ਮਾਤਾ ਵੀਰੋ ਵਿਰੁੱਧ ਧਾਰਾ 306 ਆਈ.ਪੀ.ਸੀ ਤਹਿਤ ਥਾਣਾ ਡੇਰਾ ਬਾਬਾ ਨਾਨਕ ਵਿਖੇ ਮੁਕੱਦਮਾ ਨੰ.55 ਦਰਜ ਕਰ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ : ਮਲਬਾ ਹਟਾਉਣ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਖੂਨੀ ਝੜਪ, 55 ਸਾਲਾ ਬਜ਼ੁਰਗ ਦੀ ਮੌਤ