ਬਟਾਲਾ ’ਚ ਨਿਹੰਗ ਸਿੰਘਾਂ ਦੀ ਪੁਰਾਣੀ ਰੰਜ਼ਿਸ਼ ਨੇ ਧਾਰਿਆ ਖੂਨੀ ਰੂਪ, ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)

05/16/2021 4:56:03 PM

ਬਟਾਲਾ (ਗੁਰਪ੍ਰੀਤ) - ਬਟਾਲਾ ’ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਿਹੰਗ ਸਿੰਘਾਂ ਦੇ ਦੋ ਗੁੱਟਾਂ ’ਚ ਚਲ ਰਹੀ ਪੁਰਾਣੀ ਰੰਜਿਸ਼ ਦੇ ਚਲਦੇ ਕੁਝ ਨਿਹੰਗ ਸਿੰਘਾਂ ਵਲੋਂ ਰਾਹ ਚਲਦੇ ਸਰਕੂਲਰ ਰੋਡ ’ਤੇ ਇਕ ਨਿਹੰਗ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨਿਹੰਗ ਸਿੰਘ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਨ ਤੋਂ ਬਾਅਦ ਦੂਜੇ ਨਿਹੰਗ ਸਿੰਘ ਮੌਕੇ ਤੋਂ ਫਰਾਰ ਹੋ ਗਏ| ਘਟਨਾ ਸਥਾਨ ’ਤੇ ਖੜ੍ਹੇ ਲੋਕਾਂ ਨੇ ਜ਼ਖ਼ਮੀ ਨਿਹੰਗ ਸਿੰਘ ਨੂੰ ਸਿਵਲ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ। 

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

ਸਿਵਲ ਹਸਪਤਾਲ ’ਚ ਜੇਰੇ ਇਲਾਜ ਨਿਹੰਗ ਸਿੰਘ ਨਰਿੰਦਰ ਸਿੰਘ ਦੇ ਸਾਥੀ ਨਿਹੰਗ ਸਿੰਘ ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਨਰਿੰਦਰ ਸਿੰਘ ’ਤੇ ਹਮਲਾ ਹੋਇਆ, ਉਹ ਮੌਕੇ ’ਤੇ ਮੌਜੂਦ ਸੀ। ਗੁਰਦੇਵ ਸਿੰਘ ਨੇ ਕਿਹਾ ਕਿ ਨਰਿੰਦਰ ਸਿੰਘ ਆਪਣੇ ਕਿਸੇ ਦੂਜੇ ਨਿਹੰਗ ਗੁੱਟ ਨੂੰ ਗੁਰਦੁਆਰਾ ਸਾਹਿਬ ’ਚ ਭੰਗ ਬਣਾਉਣ ਅਤੇ ਪੀਣ ਤੋਂ ਪਿਛਲੇ ਕਾਫ਼ੀ ਸਮੇ ਤੋਂ ਮਨਾ ਕਰਦਾ ਆ ਰਿਹਾ ਸੀ। ਉਸੇ ਰੰਜਿਸ਼ ਤਹਿਤ ਅੱਜ ਦੂਸਰੇ ਗੁੱਟ ਦੇ ਨਿਹੰਗ ਸਿੰਘਾਂ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੇ ਰਾਹ ਚਲਦੇ ਨਰਿੰਦਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਉਸਨੂੰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ।

ਪੜ੍ਹੋ ਇਹ ਵੀ ਖਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਨਿਹੰਗ ਸਿੰਘ ਬਾਬਾ ਨਰਿੰਦਰ ਸਿੰਘ ਬਟਾਲਾ ਦੇ ਰਹਿਣ ਵਾਲੇ ਹਨ। ਪੁਰਾਣੀ ਰੰਜਿਸ਼ ਦੇ ਚਲਦੇ ਉਨ੍ਹਾਂ ’ਤੇ ਇਹ ਹਮਲਾ ਹੋਇਆ ਹੈ। ਉਨ੍ਹਾਂ ਦੇ ਬਿਆਨਾਂ ਅਤੇ ਡਾਕਟਰੀ ਰਿਪੋਰਟ ਦੇ ਆਧਾਰ ’ਤੇ ਕਾਨੂੰਨੀ ਕਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ) 

rajwinder kaur

This news is Content Editor rajwinder kaur