ਅਫ਼ਸੋਸਜਨਕ ਖ਼ਬਰ: ਵਿਅਕਤੀ ਦਾ ਗਲ਼ਾ ਵੱਢ ਕੇ ਬੇਰਹਿਮੀ ਨਾਲ ਕੀਤਾ ਕਤਲ

Thursday, May 28, 2020 - 12:14 PM (IST)

ਅਫ਼ਸੋਸਜਨਕ ਖ਼ਬਰ: ਵਿਅਕਤੀ ਦਾ ਗਲ਼ਾ ਵੱਢ ਕੇ ਬੇਰਹਿਮੀ ਨਾਲ ਕੀਤਾ ਕਤਲ

ਬਟਾਲਾ (ਬੇਰੀ) : ਭੇਤਭਰੇ ਹਾਲਾਤ 'ਚ ਵਿਅਕਤੀ ਦਾ ਗਲਾ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਲਾਸ਼ ਅਰਮਾਨ ਪੈਲੇਸ ਦੇ ਨਜ਼ਦੀਕ ਸਥਿਤ ਝਾੜੀਆਂ ਵਿਚ ਪਈ ਹੈ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਗਏ ਅਤੇ ਦੇਖਿਆ ਕਿ ਇਕ ਅਧੇੜ ਉਮਰ ਦੇ ਵਿਅਕਤੀ ਦੀ ਲਾਸ਼ ਉਥੇ ਪਈ ਹੈ। ਜਾਂਚ ਪੜ੍ਹਤਾਲ ਕਰਨ 'ਤੇ ਪਤਾ ਚਲਿਆ ਹੈ ਕਿ ਵਿਅਕਤੀ ਦਾ ਕਿਸੇ ਵੱਲੋਂ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 'ਟਿੱਡੀ ਦਲ' ਨੇ ਉਡਾਈ ਕਿਸਾਨਾਂ ਦੀ ਨੀਂਦ, ਤਰਨਤਾਰਨ 'ਚ ਦਾਖ਼ਲ ਹੋਣ ਦੇ ਮਿਲੇ ਸੰਕੇਤ

ਇਸ ਸਬੰਧੀ ਜਦ ਮ੍ਰਿਤਕ ਵਿਅਕਤੀ ਜਿਸਦੀ ਪਹਿਚਾਣ ਰਾਜ ਕੁਮਾਰ ਪੁੱਤਰ ਮੁਨਸ਼ੀ ਰਾਮ ਵਾਸੀ ਭੰਡਾਰੀ ਮੁਹੱਲਾ ਬਟਾਲਾ ਵਜੋਂ ਹੋਈ ਹੈ, ਦੇ ਪਰਿਵਾਰਕ ਮੈਂਬਰਾਂ ਵੀ ਮੌਕੇ ਪਹੁੰਚ ਗਏ ਸਨ ਜਿਨ੍ਹਾਂ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਰਾਜ ਕੁਮਾਰ ਬੀਤੇ ਦਿਨੀ ਟੈਂਪੋ 'ਤੇ ਬੈਠ ਕੇ ਕਾਦੀਆਂ ਗਿਆ ਸੀ, ਜਿਸ ਤੋਂ ਬਾਅਦ ਘਰ ਵਾਪਸ ਨਹੀਂ ਆਇਆ ਅਤੇ ਅੱਜ ਉਨ੍ਹਾਂ ਨੂੰ ਰਾਜ ਦੀ ਲਾਸ਼ ਇੱਥੋ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਸਿਵਲ ਲਾਈਨ ਮੁਖਤਿਆਰ ਸਿੰਘ ਅਤੇ ਡੀ. ਐੱਸ. ਪੀ. ਬੀ. ਕੇ ਸਿੰਗਲਾ ਵੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਸਨ। ਫਿਲਹਾਲ ਲਾਸ਼ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਚ ਭੇਜ ਦਿੱਤੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮਾਮਲੇ ਦੀ ਜਾਂਚ ਵਿਚ ਜੁੱਟੀ ਹੋਈ ਸੀ।

 


author

Baljeet Kaur

Content Editor

Related News