ਬਟਾਲਾ ’ਚ ਲੁੱਟ ਦੀ ਵਾਰਦਾਤ: ਪਿਸਤੌਲ ਦੀ ਨੋਕ ’ਤੇ ਕਾਰ ਖੋਹ ਫਰਾਰ ਹੋਏ ਲੁਟੇਰੇ, ਘਟਨਾ CCTV ’ਚ ਕੈਦ

Monday, Jan 10, 2022 - 10:12 AM (IST)

ਬਟਾਲਾ ’ਚ ਲੁੱਟ ਦੀ ਵਾਰਦਾਤ: ਪਿਸਤੌਲ ਦੀ ਨੋਕ ’ਤੇ ਕਾਰ ਖੋਹ ਫਰਾਰ ਹੋਏ ਲੁਟੇਰੇ, ਘਟਨਾ CCTV ’ਚ ਕੈਦ

ਬਟਾਲਾ (ਗੁਰਪ੍ਰੀਤ, ਬੇਰੀ) - ਬਟਾਲਾ ਵਿਖੇ ਲੁਟੇਰਿਆਂ ਦੇ ਹੌਂਸਲੇ ਹੋਏ ਬੁਲੰਦ ਹੁੰਦੇ ਜਾ ਰਹੇ ਹਨ। ਬਟਾਲਾ ਦੇ ਅਰਬਨ ਅਸਟੇਟ ਕਾਲੋਨੀ ਨੇੜੇ ਕਾਦੀਆ ਰੋਡ ’ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਚਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਰਾਹ ਜਾਂਦੇ ਕਾਰ ਸਵਾਰ ਕੋਲੋ ਉਸ ਦੀ ਕਾਰ ਖੋਹ ਲਈ। ਕਾਰ ਖੋਹਣ ਸਮੇਂ ਲੁਟੇਰਿਆਂ ਨੇ ਹਵਾਈ ਫਾਇਰ ਵੀ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਲੁੱਟ ਦੀ ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਪਟਿਆਲਾ ’ਚ ਵੱਡੀ ਵਾਰਦਾਤ: ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

PunjabKesari

ਪੀੜਤ ਕਾਰ ਸਵਾਰ ਗੌਰਵ ਪਾਲ ਨੇ ਦੱਸਿਆ ਕਿ ਉਹ ਅਤੇ ਉਸਦਾ ਦੋਸਤ ਹੁਸ਼ਿਆਰਪੁਰ ਵਿਖੇ ਟਰੈਕਟਰ ਏਜੇਂਸੀ ਵਿੱਚ ਸਵੇਰੇ ਕਰੀਬ ਛੇ ਵਜੇ ਆਪਣੀ ਕਾਰ ਸਵਿਫਟ ਡਿਜ਼ਾਇਰ ਸਫੈਦ ਕਲਰ ’ਤੇ ਸਵਾਰ ਹੋ ਕੇ ਕੰਮ ’ਤੇ ਜਾ ਰਹੇ ਸਨ। ਸੜਕ ਠੀਕ ਨਾ ਹੋਣ ਕਾਰਨ ਉਨ੍ਹਾਂ ਦੀ ਕਾਰ ਦੀ ਰਫ਼ਤਾਰ ਧੀਮੀ ਸੀ। ਇਸ ਦੌਰਾਨ ਅਚਾਨਕ ਇਕ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਦੀ ਕਾਰ ਅਗੇ ਆਪਣਾ ਮੋਟਰਸਾਈਕਲ ਖੜਾ ਕਰ ਦਿੱਤਾ ਅਤੇ ਨਾਲ ਹੀ ਇਕ ਦੂਸਰੀ ਕਾਰ ਵੀ ਨਜ਼ਦੀਕ ਆ ਕੇ ਖੜ ਗਈ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵਾਰਦਾਤ: ਘਰ ਦੇ ਗੁਜ਼ਾਰੇ ਲਈ ਨੌਕਰੀ ਕਰਨਾ ਚਾਹੁੰਦੀ ਸੀ ਪਤਨੀ, ਪਤੀ ਨੇ ਗਲ ਘੁੱਟ ਕੀਤਾ ਕਤਲ

PunjabKesari

ਉਨ੍ਹਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਅਤੇ ਦੂਸਰੀ ਕਾਰ ਵਿਚੋਂ ਕੁਝ ਨੌਜਵਾਨ ਉਤਰੇ, ਜਿਨ੍ਹਾਂ ਨੇ ਹਵਾਈ ਫਾਇਰ ਕਰਦੇ ਹੋਏ ਸਾਨੂੰ ਕਾਰ ਵਿਚੋਂ ਉਤਰਨ ਲਈ ਕਿਹਾ। ਉਕਤ ਲੁਟੇਰੇ ਸਾਡੀ ਕਾਰ ਲੈ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਪੀੜਤ ਵਿਅਕਤੀ ਦੇ ਬਿਆਨਾਂ ਦੇ ਅਧਾਰ ’ਤੇ ਇਸ ਮਾਮਲ ਦੀ ਤਫਤੀਸ਼ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਕਿਹ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਲੁਟੇਰਿਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।  

ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ


author

rajwinder kaur

Content Editor

Related News