ਬਟਾਲਾ ਪੁਲਸ ਵੱਲੋਂ ਸਾਢੇ 6 ਕਿਲੋ ਹੈਰੋਇਨ ਤੇ ਅਸਲੇ ਸਮੇਤ ਮੁਲਜ਼ਮ ਗ੍ਰਿਫ਼ਤਾਰ

Saturday, Apr 11, 2026 - 06:57 PM (IST)

ਬਟਾਲਾ ਪੁਲਸ ਵੱਲੋਂ ਸਾਢੇ 6 ਕਿਲੋ ਹੈਰੋਇਨ ਤੇ ਅਸਲੇ ਸਮੇਤ ਮੁਲਜ਼ਮ ਗ੍ਰਿਫ਼ਤਾਰ

ਬਟਾਲਾ (ਬੇਰੀ, ਸਾਹਿਲ, ਯੋਗੀ, ਮਠਾਰੂ)- ਬਟਾਲਾ ਪੁਲਸ ਨੇ ਇਕ ਵਿਅਕਤੀ ਨੂੰ 6 ਕਿਲੋ 465 ਗ੍ਰਾਮ ਹੈਰੋਇਨ, ਫਾਰਚੂਨਰ ਕਾਰ, ਇਕ ਪਿਸਤੌਲ ਅਤੇ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਲਾਈਨ ਬਟਾਲਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਡੀ. ਜੀ. ਪੀ. ਪੰਜਾਬ ਦੇ ਨਿਰਦੇਸ਼ਾਂ ਹੇਠ ‘ਜ਼ੀਰੋ ਟੋਲਰੈਂਸ’ ਪਾਲਿਸੀ ਤਹਿਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 30 ਮਾਰਚ ਨੂੰ ਥਾਣਾ ਸਿਵਲ ਲਾਈਨ ਅਧੀਨ ਇਕ ਘਰ ’ਤੇ ਵਿਦੇਸ਼ੀ ਹੈਂਡਲਰਾਂ ਦੇ ਕਹਿਣ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਾਂਚ ਲਈ ਗਠਿਤ ਵਿਸ਼ੇਸ਼ ਟੀਮਾਂ ਨੇ ਪਹਿਲਾਂ 2 ਮੁਲਜ਼ਮਾਂ, ਵੰਸ਼ ਅਤੇ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 2 ਪਿਸਟਲ ਅਤੇ 8 ਜਿੰਦਾ ਰੌਂਦ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਹ ਅਸਲਾ ਰਵੀਪਾਲ ਸਿੰਘ ਵਾਸੀ ਰਾਏਪੁਰ ਵਲੋਂ ਮੁਹੱਈਆ ਕਰਵਾਇਆ ਗਿਆ ਸੀ, ਜੋ ਵਿਦੇਸ਼ ਬੈਠੇ ਸਮਾਜ ਵਿਰੋਧੀ ਅਨਸਰਾਂ ਦੇ ਸੰਪਰਕ ’ਚ ਸੀ।

ਇਹ ਵੀ ਪੜ੍ਹੋ: ਪੰਜਾਬ 'ਚ 1 ਮਈ ਲਈ ਹੋਇਆ ਵੱਡਾ ਐਲਾਨ! ਸਾਰੇ 55 ਟੋਲ ਪਲਾਜ਼ੇ ਹੋਣਗੇ ਟੋਲ ਮੁਕਤ

ਤਫ਼ਤੀਸ਼ ਨੂੰ ਅੱਗੇ ਵਧਾਉਂਦੇ ਹੋਏ ਪੁਲਸ ਨੇ ਰਵੀਪਾਲ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨੇ ਦੱਸਿਆ ਕਿ ਇਹ ਅਸਲਾ ਨਿਸ਼ਾਨ ਸਿੰਘ ਵਾਸੀ ਮੂਲਿਆਵਾਲ ਰਾਹੀਂ ਭੇਜਿਆ ਗਿਆ ਸੀ। ਪੁਲਸ ਨੇ ਕਾਰਵਾਈ ਕਰਦਿਆਂ ਨਿਸ਼ਾਨ ਸਿੰਘ ਨੂੰ ਅੰਮ੍ਰਿਤਸਰ ਤੋਂ ਫਾਰਚੂਨਰ ਕਾਰ ਸਮੇਤ ਕਾਬੂ ਕਰ ਲਿਆ। ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਬਾਈਪਾਸ ਖਤੀਬ ਨੇੜਿਓਂ 6 ਕਿਲੋ 465 ਗ੍ਰਾਮ ਹੈਰੋਇਨ, ਇਕ ਪਿਸਟਲ 30 ਬੋਰ ਅਤੇ 6 ਜਿੰਦਾ ਰੌਂਦ ਬਰਾਮਦ ਕੀਤੇ ਗਏ।

ਐੱਸ. ਐੱਸ. ਪੀ. ਨੇ ਕਿਹਾ ਕਿ ਮੁਲਜ਼ਮ ਦਾ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਨਸ਼ਾ ਸਮੱਗਲਿੰਗ ਅਤੇ ਗੈਂਗਸਟਰ ਨੈੱਟਵਰਕ ਦੇ ਹੋਰ ਖੁਲਾਸੇ ਕੀਤੇ ਜਾ ਸਕਣ। ਇਸ ਮੌਕੇ ਐੱਸ. ਪੀ. (ਡੀ) ਸੰਦੀਪ ਵਡੇਹਰਾ, ਡੀ. ਐੱਸ. ਪੀ. ਸੁਮੀਰ ਸਿੰਘ ਅਤੇ ਸੀ. ਆਈ. ਏ. ਇੰਚਾਰਜ ਸੁਖਰਾਜ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ ਮਿਲੇ ਇਹ ਸੰਕੇਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News