ਹੁਣ ਬਟਾਲਾ ਪੁਲਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ

Friday, Aug 12, 2022 - 06:40 PM (IST)

ਹੁਣ ਬਟਾਲਾ ਪੁਲਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ

ਫਰੀਦਕੋਟ (ਜਗਤਾਰ):  ਬੀਤੇ ਦਿਨੀਂ ਫਰੀਦਕੋਟ ਪੁਲਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ। ਜਿਸ ਦੌਰਾਨ ਕੋਟਕਪੂਰਾ ਦੇ ਇਕ ਕਾਰੋਬਾਰੀ ਨੂੰ ਫੋਨ 'ਤੇ ਧਮਕੀਆਂ ਦੇਣ ਅਤੇ ਕਰੀਬ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ 2 ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ 'ਤੇ ਅੱਜ ਫਰੀਦਕੋਟ ਪੁਲਸ ਵਲੋਂ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ- ਅਬੋਹਰ ਵਿਖੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਉਜਾੜ ਦਿੱਤੇ ਦੋ ਪਰਿਵਾਰ, ਪਤੀ-ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ

ਜਿੱਥੇ ਮਾਨਯੋਗ ਅਦਾਲਤ ਨੇ ਬਟਾਲਾ ਪੁਲਸ ਦੀ ਅਪੀਲ 'ਤੇ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਬਟਾਲਾ ਪੁਲਸ ਨੂੰ ਦੇ ਦਿੱਤਾ। ਇਸ ਸੰਬੰਧੀ ਗੱਲਬਾਤ ਕਰਦਿਆ ਫਰੀਦਕੋਟ ਦੇ ਡੀ.ਐੱਸ.ਪੀ. ਗੁਰਮੀਤ ਸਿੰਘ ਨੇ ਦਸਿਆ ਕਿ ਲਾਰੈਂਸ ਬਿਸ਼ਨੋਈ ਦਾ ਪੁਲਸ ਰਿਮਾਂਡ ਅੱਜ ਖ਼ਤਮ ਹੋ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਉਸ ਨੂੰ ਹੁਣ ਬਟਾਲਾ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।  

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News