ਬੰਬ ਦੀ ਧਮਕੀ ਤੋਂ ਬਾਅਦ ਬਟਾਲਾ ਪੁਲਸ ਨੇ ਸ਼ਹਿਰ ’ਚ ਵਧਾਈ ਚੌਂਕਸੀ, ਵੱਖ-ਵੱਖ ਥਾਵਾਂ ’ਤੇ ਚਲਾਇਆ ਸਰਚ ਅਭਿਆਨ
Thursday, Aug 13, 2026 - 11:02 AM (IST)
ਬਟਾਲਾ (ਬੇਰੀ)- ਨਗਰ ਨਿਗਮ ਦਫ਼ਤਰ ਬਟਾਲਾ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਬਟਾਲਾ ਪੁਲਸ ਵੱਲੋਂ ਸ਼ਹਿਰ ’ਚ ਚੌਂਕਸੀ ਵਧਾ ਦਿੱਤੀ ਗਈ ਹੈ। ਇਸ ਧਮਕੀ ਤੋਂ ਬਾਅਦ ਜਿੱਥੇ ਪੁਲਸ ਵੱਲੋਂ ਨਗਰ ਨਿਗਮ ਦਫ਼ਤਰ ’ਚ ਸਰਚ ਅਭਿਆਨ ਚਲਾਇਆ ਗਿਆ, ਉੱਥੇ ਹੀ ਨਾਲ ਹੀ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਜਨਤਕ ਸਥਾਨਾਂ ’ਤੇ ਵੀ ਪੁਲਸ ਵੱਲੋਂ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਇਸ ਸਬੰਧੀ ਡੀ. ਐੱਸ. ਪੀ. ਕਸਤੂਰੀ ਲਾਲ ਨੇ ਦੱਸਿਆ ਕਿ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਅਤੇ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਦੇ ਨਿਰਦੇਸ਼ਾਂ ਤਹਿਤ ਆਜ਼ਾਦੀ ਦਿਹਾੜੇ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਸਰਚ ਅਭਿਆਨ ਚਲਾਇਆ ਗਿਆ ਹੈ।
ਇਹ ਵੀ ਪੜ੍ਹੋ- ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਅਜਿਹੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰ ਬਟਾਲਾ ਪੁਲਸ ਉਨ੍ਹਾਂ ਦੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦੇਵੇਗੀ। ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲਗਾਤਾਰ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
