ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ

Monday, Aug 03, 2026 - 11:22 AM (IST)

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ

ਬਟਾਲਾ (ਸਾਹਿਲ, ਯੋਗੀ)- ਸ਼ਨੀਵਾਰ ਦੀ ਰਾਤ ਪੁਲਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਸਿਵਲ ਲਾਈਨ ’ਚ ਪੈਂਦੀ ਪੁਲਸ ਚੌਕੀ ਅਰਬਨ ਅਸਟੇਟ ਵਿਖੇ ਕੁਝ ਅਣਪਛਾਤਿਆਂ ਵੱਲੋਂ ਧਮਾਕਾਖੇਜ਼ ਵਸਤੂ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਦੇਰ ਰਾਤ 10 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਪੁਲਸ ਚੌਕੀ ਦੇ ਐਂਟਰੀ ਗੇਟ ’ਤੇ ਕੋਈ ਧਮਾਕਾਖੇਜ਼ ਵਸਤੂ ਸੁੱਟੀ, ਜਿਸ ਨਾਲ ਪੁਲਸ ਚੌਕੀ ’ਚ ਧਮਾਕਾ ਹੋ ਗਿਆ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਆਸ-ਪਾਸ ਦੇ ਘਰਾਂ ਦੇ ਲੋਕ ਵੀ ਬਾਹਰ ਨਿਕਲ ਆਏ। ਦੱਸਣਾ ਬਣਦਾ ਹੈ ਕਿ ਇਸ ਧਮਾਕੇ ਦੀ ਬਟਾਲਾ ਪੁਲਸ ਵੱਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਦੂਜੇ ਪਾਸੇ ਅੱਤਵਾਦੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News