ਬਟਾਲਾ ਪੁਲਸ ਦੀ ਵਰ੍ਹਦੇ ਮੀਂਹ ''ਚ ਵੱਡੀ ਕਾਰਵਾਈ, ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਕੋਠੀ ਢਾਹੀ
Monday, May 05, 2025 - 12:46 PM (IST)

ਬਟਾਲਾ (ਸਾਹਿਲ, ਯੋਗੀ, ਅਸ਼ਵਨੀ): ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਬਟਾਲਾ ਪੁਲਸ ਨੇ ਕਾਦੀਆਂ ਵਿਖੇ ਵਰ੍ਹਦੇ ਮੀਂਹ 'ਚ ਨਸ਼ਾ ਤਸਕਰ ਨਵਸ਼ਰਨ ਦਾਸ ਉਰਫ ਕਾਕਾ ਦੀ ਨਾਜਾਇਜ਼ ਉਸਾਰੀ ਕੋਠੀ ਜੇ.ਸੀ.ਬੀ ਮਸ਼ੀਨ ਲਗਾ ਕੇ ਢਾਹ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਟਾਲਾ ਦੇ ਐੱਸ.ਐੱਸ.ਪੀ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ 06 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਚਾਰ ਪਰਚੇ ਐੱਨ.ਡੀ.ਪੀ.ਐੱਸ ਐਕਟ ਤਹਿਤ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ’ਤੇ ਪੁਲਸ ਸਟੇਸ਼ਨ ਕਾਦੀਆਂ ਵਿਖੇ 3 ਪਰਚੇ, ਕਾਹਨੂੰਵਾਨ, ਦੀਨਾਨਗਰ ਅਤੇ ਐੱਸ.ਏ.ਐੱਸ ਨਗਰ ਵਿਖੇ ਇੱਕ-ਇੱਕ ਪਰਚਾ ਦਰਜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਵਲੋਂ ਨਾਜਾਇਜ਼ ਕਮਾਈ ਨਾਲ ਇਹ ਉਸਾਰੀ ਕੀਤੀ ਗਈ ਸੀ, ਜਿਸਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਢਾਹਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼, ਤਿੰਨ ਖ਼ਤਰਨਾਕ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
ਐੱਸ.ਐੱਸ.ਪੀ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ, ਉੁਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ
ਐੱਸ.ਐੱਸ.ਪੀ ਨੇ ਅੱਗੇ ਕਿਹਾ ਕਿ ਬਟਾਲਾ ਪੁਲਸ ਵਲੋਂ ਪਿਛਲੇ ਦੋ ਮਹੀਨਿਆਂ ਵਿੱਚ 250 ਪਰਚੇ ਦਰਜ ਕੀਤੇ ਗਏ ਹਨ। ਨਸ਼ਾ ਤਸਕਰਾਂ ਦੀਆਂ 52 ਸੰਪੰਤੀ ਕਾਨੂੰਨੀ ਕਾਰਵਾਈ ਕਰਦਿਆਂ ਅਟੈਚ ਕੀਤੀ ਗਈ ਹੈ, ਜਿਸ ਦੀ ਕੀਮਤ ਕਰੀਬ 28 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਤੇ ਵਾਰਡ ਪੱਧਰ 'ਤੇ ਸੁਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਰਹੀ ਹੈ ਅਤੇ 110 ਪਿੰਡਾਂ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਮਤੇ ਪਾਏ ਗਏ ਹਨ, ਜਿਸ ਨਾਲ ਨਸ਼ੇ ਨੂੰ ਜੜੋਂ ਖਤਮ ਕੀਤਾ ਜਾਵੇਗਾ। ਇਸ ਮੌਕੇ ਰਾਜੇਸ਼ ਕੱਕੜ, ਡੀ.ਐੱਸ.ਪੀ ਕਾਦੀਆਂ, ਭੁਪਿੰਦਰ ਸਿੰਘ ਈ.ਓ ਕਾਦੀਆਂ, ਨਿਰਮਲ ਸਿੰਘ ਐੱਸ.ਐੱਚ.ਓ ਕਾਦੀਆਂ, ਐੱਸ.ਐੱਚ.ਓਜ਼ ਅਤੇ ਹੋਰ ਸੀਨੀਅਰ ਪੁਲਸ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, 7 ਕਿਲੋ ਗਾਂਜੇ ਸਣੇ ਵਿਅਕਤੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8