ਬਟਾਲਾ ''ਚ ਵੱਡੀ ਵਾਰਦਾਤ: ਮੋਬਾਈਲ ਚਾਰਜ ਕਰਨ ਨੂੰ ਲੈ ਕੇ ਹੋਇਆ ਝਗੜਾ, ਇੱਟਾਂ ਮਾਰ ਕਰ ''ਤਾ ਨੌਜਵਾਨ ਦਾ ਕਤਲ

Wednesday, Oct 21, 2026 - 09:47 AM (IST)

ਬਟਾਲਾ ''ਚ ਵੱਡੀ ਵਾਰਦਾਤ: ਮੋਬਾਈਲ ਚਾਰਜ ਕਰਨ ਨੂੰ ਲੈ ਕੇ ਹੋਇਆ ਝਗੜਾ, ਇੱਟਾਂ ਮਾਰ ਕਰ ''ਤਾ ਨੌਜਵਾਨ ਦਾ ਕਤਲ

ਬਟਾਲਾ (ਸਾਹਿਲ, ਬੇਰੀ, ਯੋਗੀ) - ਜਲੰਧਰ-ਬਟਾਲਾ-ਅੰਮ੍ਰਿਤਸਰ ਬਾਈਪਾਸ ਸਥਿਤ ਇਕ ਹੋਟਲ ’ਚ ਮੋਬਾਈਲ ਚਾਰਜ ਕਰਨ ਨੂੰ ਲੈ ਕੇ ਹੋਏ ਤਕਰਾਰ ਦੌਰਾਨ ਇੱਟਾਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੌਰਾਨ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਨਠਵਾਲ ਨੇ ਦੱਸਿਆ ਕਿ ਉਨ੍ਹਾਂ ਦਾ 26 ਸਾਲਾ ਸ਼ਾਦੀਸ਼ੁਦਾ ਲੜਕਾ ਵਰਿੰਦਰ ਸਿੰਘ (ਜਿਸ ਦੀ ਇਕ ਬੇਟੀ ਹੈ) 18 ਅਕਤੂਬਰ ਦੀ ਸ਼ਾਮ ਨੂੰ ਦੋਸਤਾਂ ਨਾਲ ਹੋਟਲ ’ਚ ਖਾਣਾ ਖਾਣ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ

ਇਸ ਦੌਰਾਨ ਉੱਥੇ ਪਹਿਲਾਂ ਤੋਂ ਮੌਜੂਦ 8-9 ਵਿਅਕਤੀਆਂ ਨਾਲ ਮੋਬਾਈਲ ਚਾਰਜ ਕਰਨ ਨੂੰ ਲੈ ਕੇ ਉਸ ਦੀ ਤਕਰਾਰ ਹੋ ਗਈ। ਉਕਤ ਵਿਅਕਤੀਆਂ ਨੇ ਵਰਿੰਦਰ ਨੂੰ ਹੋਟਲ ਤੋਂ ਬਾਹਰ ਲਿਆ ਕੇ ਇੱਟਾਂ-ਰੋੜੇ ਮਾਰੇ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ, ਜਿਥੇ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਅਤੇ ਤਫਤੀਸ਼ੀ ਅਫਸਰ ਏ. ਐੱਸ. ਆਈ. ਵਿਕਰਮ (ਚੌਕੀ ਇੰਚਾਰਜ ਅਰਬਨ ਅਸਟੇਟ) ਨੇ ਮਾਮਲਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ

ਦੂਜੇ ਪਾਸੇ ਪੁਲਸ ਵੱਲੋਂ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਰੋਸ ਵਜੋਂ ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਪਿੰਡ ਦੇ ਮੋਹਤਬਰਾਂ ਨਾਲ ਥਾਣਾ ਸਿਵਲ ਲਾਈਨ ਪਹੁੰਚੇ ਅਤੇ ਇਨਸਾਫ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਸ ਨੂੰ ਸੀ. ਸੀ. ਟੀ. ਵੀ. ਫੁਟੇਜ ਦਿੱਤੀ ਗਈ ਹੈ, ਇਸ ਲਈ ਬਾਈਨੇਮ ਪਰਚਾ ਦਰਜ ਕੀਤਾ ਜਾਵੇ। ਇਸ ਮਾਮਲੇ ਦੇ ਸਬੰਧ ਵਿਚ ਐੱਸ. ਐੱਚ. ਓ. ਲਖਵਿੰਦਰ ਸਿੰਘ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਸੀ. ਸੀ. ਟੀ. ਵੀ. ਫੁਟੇਜ ਤੋਂ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਨਾਮਜ਼ਦ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ ਕੁੱਟਿਆ, ਬਣਾਈ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News