ਬਟਾਲਾ ਦਾ SDM ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਅਦਾਲਤ ਵੱਲੋਂ 3 ਦਿਨ ਦਾ ਰਿਮਾਂਡ
Saturday, Nov 22, 2025 - 05:26 PM (IST)
ਗੁਰਦਾਸਪੁਰ(ਵਿਨੋਦ): ਬੀਤੀ ਰਾਤ ਵਿਜੀਲੈਂਸ ਵਿਭਾਗ ਪੰਜਾਬ ਨੇ ਬਟਾਲਾ ਦੇ ਐੱਸ.ਡੀ.ਐੱਮ ਕਮ ਕਮਿਸ਼ਨਰ ਬਟਾਲਾ ਕਾਰਪੋਰੇਸ਼ਨ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਸੀ, ਉਸ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ’ਚ ਵਿਜੀਲੈਂਸ ਵਿਭਾਗ ਦੀ ਟੀਮ ਨੇ ਪੇਸ਼ ਕੀਤਾ, ਜਿਸ ਨੂੰ 3 ਦਿਨ ਦੇ ਰਿਮਾਂਡ ’ਤੇ ਭੇਜਿਆ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਬੀਤੀ ਰਾਤ ਪੰਜਾਬ ਵਿਜੀਲੈਂਸ ਵਿਭਾਗ ਨੇ ਬਟਾਲਾ ਕਾਰਪੋਰੇਸ਼ਨ ਦੇ ਐੱਸ.ਡੀ.ਐੱਮ-ਕਮ-ਕਮਿਸ਼ਨਰ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਅੱਜ ਗੁਰਦਾਸਪੁਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਕ ਠੇਕੇਦਾਰ ਨੇ ਐੱਸ.ਡੀ.ਐੱਮ ਵਿਕਰਮਜੀਤ ਸਿੰਘ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਸ ਤੋਂ 5 ਲੱਖ ਰੁਪਏ ਦੀ ਅਦਾਇਗੀ ਲਈ 50,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਮਸ਼ਹੂਰ ਵਕੀਲ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਲੁੱਟ ਕੇ ਲੈ ਗਏ ਲੱਖਾਂ ਰੁਪਏ ਤੇ ਸੋਨਾ-ਚਾਂਦੀ
ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਐੱਸ.ਡੀ.ਐੱਮ ਵਿਕਰਮਜੀਤ ਸਿੰਘ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜ ਲਿਆ। ਉਸ ਦੀ ਸਰਕਾਰੀ ਰਿਹਾਇਸ਼ ਦੀ ਤਲਾਸ਼ੀ ਲੈਣ ’ਤੇ ਵੀ 135,000 ਰੁਪਏ ਮਿਲੇ। ਵਿਜੀਲੈਂਸ ਵਿਭਾਗ ਨੇ ਅੰਮ੍ਰਿਤਸਰ ਦੇ ਵਿਜੀਲੈਂਸ ਦਫ਼ਤਰ ਵਿੱਚ ਵਿਕਰਮਜੀਤ ਸਿੰਘ ਵਿਰੁੱਧ ਕੇਸ ਦਰਜ ਕੀਤਾ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਅੱਜ ਵਿਜੀਲੈਂਸ ਟੀਮ ਨੇ ਦੋਸ਼ੀ ਨੂੰ ਗੁਰਦਾਸਪੁਰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਹੋਰ ਪੁੱਛਗਿੱਛ ਲਈ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਦੇ ਦਿੱਤਾ।
ਇਹ ਵੀ ਪੜ੍ਹੋ- Punjab: ਭਿਆਨਕ ਹਾਦਸੇ ਨੇ 2 ਘਰਾਂ 'ਚ ਵਿਛਾਏ ਸਥੱਰ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
