ਬਟਾਲਾ ਸੀਟ ਨੂੰ ਲੈ ਕੇ ਕਾਂਗਰਸ ਦਾ ਕਲੇਸ਼ ਵਧਿਆ, ਤ੍ਰਿਪਤ ਬਾਜਵਾ ਲੈ ਸਕਦੇ ਨੇ ਵੱਡਾ ਫ਼ੈਸਲਾ
Thursday, Jan 27, 2022 - 10:55 AM (IST)
ਬਟਾਲਾ (ਮਠਾਰੂ) - ਕਾਂਗਰਸ ਹਾਈਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਬਟਾਲਾ ਦੀ ਸੀਟ ਤੋਂ ਅਸ਼ਵਨੀ ਸੇਖੜੀ ਨੂੰ ਟਿਕਟ ਦਿੱਤੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਹਿਮਾਇਤੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਇਸ ਗੱਲ ਦਾ ਦਬਾਅ ਬਣਾਇਆ ਜਾ ਰਿਹਾ ਕਿ ਬਾਜਵਾ ਪਰਿਵਾਰ ਵਿੱਚੋਂ ਮੰਤਰੀ ਦੇ ਬੇਟੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੂੰ ਵਿਧਾਨ ਸਭਾ ਹਲਕਾ ਬਟਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ
ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸਤੂਰੀ ਲਾਲ ਸੇਠ ਆਦਿ ਤੋਂ ਇਲਾਵਾ ਨਿਗਮ ਦੇ 30 ਮੌਜੂਦਾ ਕਾਂਗਰਸੀ ਕੌਂਸਲਰਾਂ, ਸਾਬਕਾ ਕੌਂਸਲਰਾਂ, ਜ਼ਿਲ੍ਹਾ ਪ੍ਰੀਸ਼ਦ ਦੇ ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਹਲਕੇ ਦੇ 84 ਪਿੰਡਾਂ ਵਿੱਚ 72 ਦੇ ਕਰੀਬ ਸਰਪੰਚਾਂ, ਆਗੂਆਂ ਤੇ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨਾਲ ਮੀਟਿੰਗ ਕਰਕੇ ਦਬਾ ਬਣਾਇਆ ਜਾ ਰਿਹਾ ਹੈ ਕਿ ਬਟਾਲਾ ਹਲਕੇ ਤੋਂ ਉਨ੍ਹਾਂ ਦੇ ਬੇਟੇ ਰਵੀਨੰਦਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
ਉਨ੍ਹਾਂ ਨੇ ਕਿਹਾ ਕਿ ਜਿਹੜਾ ਉਮੀਦਵਾਰ ਕਾਂਗਰਸ ਪਾਰਟੀ ਵੱਲੋਂ ਬਟਾਲਾ ਹਲਕੇ ਨੂੰ ਦਿੱਤਾ ਗਿਆ ਹੈ, ਉਹ ਉਮੀਦਵਾਰ ਸਾਨੂੰ ਬਿਲਕੁਲ ਮਨਜ਼ੂਰ ਨਹੀਂ ਹੈ। ਇਸ ਮੌਕੇ ਮੇਅਰ ਸੁੱਖ ਤੇਜਾ ਅਤੇ ਚੇਅਰਮੈਨ ਸੇਠ ਨੇ ਕਿਹਾ ਕਿ ਚਾਰ ਸਾਲਾਂ ਵਿੱਚ ਜਿੰਨਾ ਸਰਬ-ਪੱਖੀ ਵਿਕਾਸ ਬਟਾਲਾ ਹਲਕੇ ਦੇ ਅੰਦਰ ਤ੍ਰਿਪਤ ਬਾਜਵਾ ਵੱਲੋਂ ਕਰਵਾਇਆ ਗਿਆ ਹੈ, ਉਹ ਪਿਛਲੇ 40 ਸਾਲਾਂ ਵਿੱਚ ਨਹੀਂ ਹੋਇਆ। ਹਲਕੇ ਦਾ ਬੱਚਾ-ਬੱਚਾ ਅਤੇ ਹਰ ਇੱਕ ਨਾਗਰਿਕ ਜ਼ੋਰਦਾਰ ਮੰਗ ਕਰ ਰਿਹਾ ਹੈ ਕਿ ਹਲਕੇ ਤੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜਾਂ ਫਿਰ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਚੋਣ ਲੜੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਸਰਵੇ ਕਰਵਾਏ ਗਏ ਸਨ, ਉਹ ਸਾਰੇ ਸਰਵੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਹੱਕ ਵਿੱਚ ਗਏ ਹਨ। ਇਸ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪਤਾ ਨਹੀਂ ਕੀ ਦੇਖ ਕੇ ਟਿਕਟ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼
ਮੇਅਰ ਸੁੱਖ ਤੇਜਾ ਤੇ ਚੇਅਰਮੈਨ ਸੇਠ ਨੇ ਕਿਹਾ ਕਿ ਜਿਹੜਾ ਉਮੀਦਵਾਰ ਪਾਰਟੀ ਵੱਲੋਂ ਦਿੱਤਾ ਗਿਆ ਹੈ, ਉਹ ਕਦੇ ਨਜ਼ਰ ਨਹੀਂ ਆਇਆ। ਇਸ ਲਈ ਸਾਨੂੰ ਕਿਸੇ ਸੂਰਤ ਵਿੱਚ ਉਕਤ ਉਮੀਦਵਾਰ ਕਬੂਲ ਨਹੀਂ ਹੈ। ਅਸੀਂ ਡੱਟ ਕੇ ਇਸ ਦਾ ਵਿਰੋਧ ਕਰਾਂਗੇ ਅਤੇ ਬਾਜਵਾ ਪਰਿਵਾਰ ਦੇ ਮੈਂਬਰ ਨੂੰ ਭਾਰੀ ਲੀਡ ਦੇ ਨਾਲ ਜਿੱਤਾ ਕੇ ਐੱਮ.ਐੱਲ.ਏ. ਬਣਾਵਾਂਗੇ। ਆਗੂਆਂ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਬਹੁਤ ਦਬਾਅ ਇਸ ਗੱਲ ’ਤੇ ਪਾਇਆ ਜਾ ਰਿਹਾ ਹੈ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬਟਾਲਾ ਹਲਕੇ ਦੀ ਨੁਮਾਇੰਦਗੀ ਕਰਨ, ਕਿਉਂਕਿ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਵਿਕਾਸ ਦੇ ਨਾਲ-ਨਾਲ ਹਰ ਵਰਗ ਨੂੰ ਸਾਰੀਆਂ ਸੁੱਖ ਸਹੂਲਤਾਂ ਦਿੱਤੀਆਂ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ - ਸੂਬੇ ਦੀ ਸੁਰੱਖਿਆ ਨੂੰ ਲੈ ਕੇ ਭਗਵੰਤ ਮਾਨ ਨੇ ਘੇਰੀ ਕਾਂਗਰਸ, ਪੰਜਾਬ ਪੁਲਸ ਲਈ ਕੀਤੇ ਅਹਿਮ ਐਲਾਨ
ਕੀ ਕਹਿਣਾ ਹੈ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦਾ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਟਾਲਾ ਹਲਕੇ ਦੇ 84 ਪਿੰਡਾਂ ਵਿੱਚੋਂ 72 ਦੇ ਕਰੀਬ ਸਰਪੰਚਾਂ, ਨਗਰ ਨਿਗਮ ਦੇ ਬਹੁਗਿਣਤੀ ਕੌਂਸਲਰਾਂ, ਮੇਅਰ, ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਮੇਰੇ ਉੱਪਰ ਬਟਾਲਾ ਹਲਕੇ ਤੋਂ ਚੋਣ ਲੜਨ ਲਈ ਬਹੁਤ ਦਬਾਅ ਪਾਇਆ ਜਾ ਰਿਹਾ ਹੈ। ਇਸ ਲਈ ਇਹ ਫ਼ੈਸਲਾ ਬਹੁਤ ਵੱਡਾ ਫ਼ੈਸਲਾ ਹੈ, ਜਿਸ ’ਤੇ ਗੰਭੀਰਤਾ ਨਾਲ ਸੋਚ-ਵਿਚਾਰ ਕਰਨ ਦੀ ਲੋੜ ਹੈ। ਬਾਜਵਾ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਇਸ ਸਬੰਧੀ ਫ਼ੈਸਲਾ ਲੈਣਗੇ ਅਤੇ ਆਉਂਦੇ ਦਿਨਾਂ ਵਿੱਚ ਇਸ ਫ਼ੈਸਲੇ ਨੂੰ ਜਨਤਾ ਦੇ ਸਾਹਮਣੇ ਰੱਖ ਦੇਣਗੇ। ਜੋ ਮਾਣ ਸਤਿਕਾਰ ਅਤੇ ਪਿਆਰ ਬਟਾਲਾ ਹਲਕੇ ਦੇ ਕਾਂਗਰਸੀ ਆਗੂਆਂ, ਵਰਕਰਾਂ ਤੇ ਨਿਵਾਸੀਆਂ ਵੱਲੋਂ ਦਿੱਤਾ ਜਾ ਰਿਹਾ ਹੈ, ਉਸਦਾ ਮੈਂ ਹਮੇਸ਼ਾਂ ਰਿਣੀ ਰਹਾਂਗਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ