ਬਟਾਲਾ ’ਚ ਵੱਡੀ ਵਾਰਦਾਤ : ਅਣਪਛਾਤੇ ਹਮਲਾਵਰਾਂ ਨੇ ਸ਼ਿਵ ਸੈਨਾ ਪ੍ਰਧਾਨ ਦੇ ਘਰ ਚਲਾਈਆਂ ਗੋਲੀਆਂ
Thursday, Jan 06, 2022 - 11:27 AM (IST)
ਬਟਾਲਾ (ਗੁਰਪ੍ਰੀਤ) - ਬਟਾਲਾ ਦੇ ਨਿਊ ਅਨੰਦ ਵਿਹਾਰ ਕਲੋਨੀ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੀਤੀ ਰਾਤ ਸ਼ਿਵ ਸੈਨਾ ਹਿੰਦੂਸਤਾਨ ਦੇ ਉਪਪ੍ਰਧਾਨ ਜਤੀਂਦਰ ਕੁਮਾਰ ਦੇ ਘਰ ਦੇ ਗੇਟ ’ਤੇ ਅਣਪਛਾਤੇ ਲੋਕਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਕਰਨ ਤੋਂ ਬਾਅਦ ਉਕਤ ਲੋਕ ਮੌਕੇ ਤੋਂ ਫ਼ਰਾਰ ਹੋ ਗਏ। ਹਮਲੇ ਦੀ ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਸੈਨਾ ਹਿੰਦੂਸਤਾਨ ਦੇ ਉਪਪ੍ਰਧਾਨ ਜਤੀਂਦਰ ਕੁਮਾਰ ਗਾਂਧੀ ਨੇ ਦੱਸਿਆ ਦੀ ਸਵੇਰੇ ਜਦੋਂ ਅਸੀਂ ਘਰ ਤੋਂ ਬਾਹਰ ਨਿਕਲੇ ਤਾਂ ਵੇਖਿਆ ਕਿ ਗੇਟ ਕੋਲ ਦੋ 32 ਬੋਰ ਦੇ ਜਿੰਦੇ ਕਾਰਤੂਸ ਅਤੇ ਦੋ ਖੋਲ੍ਹ ਪਾਏ ਹੋਏ ਸਨ। ਉਨ੍ਹਾਂ ਦੇ ਗੇਟ ’ਤੇ ਗੋਲੀਆਂ ਦੇ ਨਿਸ਼ਾਨ ਵੀ ਸਨ। ਗੁਆਂਢ ਵਿੱਚ ਲੱਗੇ ਸੀ.ਸੀ.ਟੀ.ਵੀ. ’ਚ ਵੇਖਿਆ ਗਿਆ ਤਾਂ ਪਤਾ ਲੱਗਾ ਕਿ ਮੰਗਲਵਾਰ ਰਾਤ ਕਰੀਬ ਦੋ ਵਜਕੇ12 ਮਿੰਟ ਉੱਤੇ ਇੱਕ ਮੋਟਰ ਸਾਈਕਲ ਉੱਤੇ ਸਵਾਰ ਹੋ ਕੇ ਅਣਪਛਾਤੇ ਹਮਲਾਵਰ ਆਏ, ਜਿਨ੍ਹਾਂ ਨੇ ਉਨ੍ਹਾਂ ਦੇ ਘਰ ਦੇ ਗੇਟ ਉੱਤੇ ਗੋਲੀਆਂ ਚਲਾਇਆ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਬਲਾਸਟ : 4 ਡਾਕਟਰ, ਇਕ BSF ਜਵਾਨ, 6 ਵਿਦਿਆਰਥੀਆਂ ਸਣੇ 33 ਲੋਕ ਪਾਜ਼ੇਟਿਵ
ਦੂਸਰੇ ਪਾਸੇ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਸ ਮਾਮਲੇ ਦੇ ਸਬੰਧ ’ਚ ਸ਼ਿਕਾਇਤ ਮਿਲੀ ਹੈ। ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰੋਂ ਦੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸ ਦੇਈਏ ਕਿ ਇਸ ਘਟਨਾ ਨਾਲ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ ਪਰ ਘਰ ਦੇ ਲੋਕਾਂ ਅਤੇ ਮੁਹਲਾ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ