ਬਟਾਲਾ : ਪਟਾਕੇ ਦੀ ਚੰਗਿਆੜੀ ਕਾਰਨ ਕਬਾੜ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ (ਵੀਡੀਓ)

Monday, Oct 28, 2019 - 04:17 PM (IST)

ਬਟਾਲਾ (ਗੁਰਪ੍ਰੀਤ ਚਾਵਲਾ) : ਬਟਾਲਾ ਦੇ ਨਹਿਰੂ ਗੇਟ ਨੇੜੇ ਇਕ ਕਬਾੜ ਦੀ ਦੁਕਾਨ ਤੇ ਗੋਦਾਮ ਵਿਚ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਪਟਾਕਿਆਂ 'ਚੋਂ ਨਿਕਲੀ ਚੰਗਿਆੜੀ ਦੱਸਿਆ ਜਾ ਰਿਹਾ ਹੈ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਸ ਦੀ ਦੁਕਾਨ ਬੰਦ ਸੀ ਤੇ ਉਸ ਨੂੰ ਮੁਹੱਲਾ ਵਾਸੀਆਂ ਤੋਂ ਪਤਾ ਲੱਗਾ ਕਿ ਉਸ ਦੀ ਦੁਕਾਨ ਨੂੰ ਅੱਗ ਲੱਗੀ ਹੈ ਤੇ ਦੇਖਦੇ ਹੀ ਦੇਖਦੇ ਅੱਗ ਦੁਕਾਨ ਦੇ ਨਾਲ ਲੱਗਦੇ ਗੋਦਾਮ ਤੱਕ ਫੈਲ ਗਈ। ਦੁਕਾਨਦਾਰ ਮੁਤਾਬਕ ਗੋਦਾਮ 'ਚ ਪਲਾਸਟਿਕ ਤੇ ਦੂਜਾ ਕਬਾੜ ਦਾ ਸਾਮਾਨ ਪਿਆ ਸੀ ਜਿਸ ਕਾਰਨ ਅੱਗ 'ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ।

ਮੌਕੇ 'ਤੇ ਪਹੁੰਚੇ ਵਾਰਡ ਦੇ ਐੱਮ.ਸੀ. ਜਤਿੰਦਰ ਕਲਿਆਣ ਨੇ ਦੱਸਿਆ ਕਿ ਮੁਹੱਲੇ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਪਰ ਇਸ ਹਾਦਸੇ 'ਚ ਦੁਕਾਨਦਾਰ ਅਰੁਜਨ ਦਾ ਭਾਰੀ ਨੁਕਸਾਨ ਹੋ ਗਿਆ। ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਫਿਲਹਾਲ ਇਲਾਕਾ ਵਾਸੀਆਂ ਨੇ ਸਰਕਾਰ ਤੋਂ ਗਰੀਬ ਦੁਕਾਨਦਾਰ ਦੀ ਮਾਲੀ ਸਹਾਇਤਾ ਕਰਨ ਦੀ ਮੰਗ ਕੀਤੀ ਹੈ।


author

cherry

Content Editor

Related News