ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸੁੱਚਾ ਸਿੰਘ ਲੰਗਾਹ

Sunday, Apr 18, 2021 - 11:25 AM (IST)

ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸੁੱਚਾ ਸਿੰਘ ਲੰਗਾਹ

ਬਟਾਲਾ (ਮਠਾਰੂ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਆਪਣੇ ਸਾਥੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਜਥੇ. ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਿਥੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ, ਉੱਥੇ ਨਾਲ ਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ’ਚ ਅਰਦਾਸ ਕਰਦਿਆਂ ਪੰਥ ’ਚ ਵਾਪਸੀ ਨੂੰ ਲੈ ਕੇ ਵੀ ਬੇਨਤੀ ਕੀਤੀ।

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਦੱਸਣਯੋਗ ਹੈ ਕਿ ਬੀਤੇ ਕੁਝ ਸਮੇਂ ਤੋਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਹੁਕਮਨਾਮਾ ਜਾਰੀ ਕਰਦਿਆਂ ਪੰਥ ’ਚੋਂ ਛੇਕਿਆ ਗਿਆ ਹੈ, ਜਦਕਿ ਅਦਾਲਤ ਵੱਲੋਂ ਜਥੇ. ਲੰਗਾਹ ਨੂੰ ਬਰੀ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਲੰਗਾਹ ਨੇ ਕਿਹਾ ਕਿ ਪੰਥ ’ਚ ਵਾਪਸੀ ਦੀ ਅਰਦਾਸ ਕਰਨ ਅਤੇ ਆਪਣੀ ਭੁੱਲ ਨੂੰ ਬਖ਼ਸ਼ਾਉਣ ਲਈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਪਹੁੰਚੇ ਹਨ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)


author

rajwinder kaur

Content Editor

Related News