ਅੰਮ੍ਰਿਤਸਰ-ਗੁਰਦਾਸਪੁਰ ਹਾਈਵੇਅ 'ਤੇ ਟਰਾਲੇ ’ਚੋਂ ਮਿਲੀ ਡਰਾਈਵਰ ਦੀ ਲਾਸ਼, ਪੁਲਸ ਵੱਲੋਂ ਹੈਰਾਨੀਜਨਕ ਖ਼ੁਲਾਸਾ

Monday, Sep 05, 2022 - 11:32 AM (IST)

ਅੰਮ੍ਰਿਤਸਰ-ਗੁਰਦਾਸਪੁਰ ਹਾਈਵੇਅ 'ਤੇ ਟਰਾਲੇ ’ਚੋਂ ਮਿਲੀ ਡਰਾਈਵਰ ਦੀ ਲਾਸ਼, ਪੁਲਸ ਵੱਲੋਂ ਹੈਰਾਨੀਜਨਕ ਖ਼ੁਲਾਸਾ

ਬਟਾਲਾ (ਸਾਹਿਲ, ਬੇਰੀ, ਵਿਪਨ) - ਬੀਤੇ ਦਿਨ 18 ਟਾਇਰੀ ਟਰਾਲੇ ’ਚੋਂ ਇਕ ਡਰਾਈਵਰ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਇੰਸਪੈਕਟਰ ਕੁਲਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅੰਮ੍ਰਿਤਸਰ-ਗੁਰਦਾਸਪੁਰ ਨੈਸ਼ਨਲ ਹਾਈਵੇ ਬਾਈਪਾਸ ’ਤੇ ਸਥਿਤ ਪਿੰਡ ਖਤੀਬ ਨੇੜੇ ਕੰਗ ਢਾਬੇ ਦੇ ਬਾਹਰ ਖੜ੍ਹੇ 18 ਟਾਇਰੀ ਟਰਾਲਾ ਨੰ.ਪੀ.ਬੀ.13ਬੀ.ਪੀ.1500 ਵਿਚ ਇਕ 26/27 ਸਾਲਾ ਟਰੱਕ ਡਰਾਈਵਰ ਦੀ ਲਾਸ਼ ਮਿਲੀ ਹੈ।

ਪੜ੍ਹੋ ਇਹ ਵੀ ਖ਼ਬਰ: ਨਸ਼ੇੜੀ ਪੁੱਤ ਦਾ ਕਾਰਨਾਮਾ, ਮਾਂ ਨੇ ਪੈਸਿਆਂ ਤੋਂ ਕੀਤਾ ਇਨਕਾਰ ਤਾਂ ਸਿਲੰਡਰ ਬਲਾਸਟ ਕਰ ਘਰ ਨੂੰ ਲਾਈ ਅੱਗ

ਪੁਲਸ ਅਨੁਸਾਰ ਮ੍ਰਿਤਕ ਡਰਾਈਵਰ ਦੀ ਪਛਾਣ ਰਾਜਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਯੂ. ਪੀ. ਵਜੋਂ ਹੋਈ ਹੈ, ਜਿਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਮਾਰ ਦਿੱਤਾ ਹੈ। ਇਸ ਦੌਰਾਨ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ-302 ਤਹਿਤ ਕਤਲ ਦਾ ਪਰਚਾ ਦਰਜ ਕਰ ਦਿੱਤਾ ਹੈ ਅਤੇ ਕਲੀਂਡਰ ਨੂੰ ਪੁਲਸ ਹਿਰਾਸਤ ’ਚ ਲੈ ਕੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

 


author

rajwinder kaur

Content Editor

Related News