ਸਰਹੱਦੀ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ ਕਾਦੀਆਂ-ਬਿਆਸ ਰੇਲਵੇ ਲਾਈਨ ਪ੍ਰਾਜੈਕਟ: ਬੁੱਟਰ
Tuesday, Dec 09, 2025 - 06:21 PM (IST)
ਬਟਾਲਾ (ਬੇਰੀ)- ਕੇਂਦਰ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਕਾਦੀਆਂ ਬਿਆਸ ਰੇਲਵੇ ਲਾਈਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪਹਿਲੀ ਵਾਰ 1928 ’ਚ ਮਨਜ਼ੂਰ ਹੋਇਆ ਸੀ ਪਰ ਕੁਝ ਕਾਰਨਾਂ ਦੇ ਚਲਦਿਆਂ ਇਹ ਪ੍ਰਾਜੈਕਟ ਰੁਕ ਗਿਆ ਸੀ। ਉਨ੍ਹਾਂ ਵੱਲੋਂ ਪਿਛਲੇ ਸਾਲ ਕਾਦੀਆਂ ਬਿਆਸ ਰੇਲਵੇ ਲਾਈਟ ਪ੍ਰਾਜੈਕਟ ਨੂੰ ਲੈ ਕੇ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਬਿੱਟੂ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਮੰਗ ਪੱਤਰ ਵੀ ਦਿੱਤਾ ਗਿਆ ਸੀ ਅਤੇ ਬਿੱਟੂ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਪ੍ਰਾਜੈਕਟ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਕਾਦੀਆਂ ਬਿਆਸ ਰੇਲਵੇ ਲਾਈਨ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਪ੍ਰਾਜੈਕਟ ਨੂੰ ਮਨਜ਼ੂਰੀ ਮਿਲਣ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ।
