ਭੇਤਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

Thursday, Feb 27, 2020 - 04:49 PM (IST)

ਭੇਤਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਬਟਾਲਾ/ਅੱਚਲ ਸਾਹਿਬ (ਬੇਰੀ) : ਅੱਡਾ ਅੰਮੋਨੰਗਲ ਦੇ ਨੇੜੇ ਨੌਜਵਾਨ ਦੀ ਭੇਤਭਰੀ ਹਾਲਤ 'ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਰੰਗੜ ਨੰਗਲ ਦੀ ਮੁਖੀ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਦੱਸਿਆ ਕਿ ਪੈਟਰੋਲ ਪੰਪ ਦੇ ਕੋਲ ਇਕ ਵਿਅਕਤੀ ਦੀ ਲਾਸ਼ ਪਈ ਹੈ। ਜਦ ਜਾ ਕੇ ਜਾਂਚ ਕੀਤੀ ਗਈ ਤਾਂ ਨੌਜਵਾਨ ਦੇ ਆਧਾਰ ਕਾਰਡ ਤੋਂ ਪਛਾਣ ਲਵਪ੍ਰੀਤ ਸਿੰਘ ਪੁੱਤਰ ਰਤਨ ਸਿੰਘ ਪਿੰਡ ਬਾਬਾ ਬਕਾਲਾ (ਅੰਮ੍ਰਿਤਸਰ) ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।


author

Baljeet Kaur

Content Editor

Related News