ਬਟਾਲਾ ਤੋ ਵੱਡੀ ਖ਼ਬਰ, ਦਿਨ ਚੜ੍ਹਦਿਆਂ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Thursday, Aug 26, 2021 - 06:29 PM (IST)

ਬਟਾਲਾ ਤੋ ਵੱਡੀ ਖ਼ਬਰ, ਦਿਨ ਚੜ੍ਹਦਿਆਂ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਬਟਾਲਾ (ਬੇਰੀ):  ਅੱਜ ਸਵੇਰੇ ਕਾਦੀਆਂ ਚੁੰਗੀ ਨਜ਼ਦੀਕ ਹਜੀਰਾ ਪਾਰਕ ’ਚ ਬੁਲਟ ਮੋਟਰ ਸਾਈਕਲ ਸਵਾਰ ਨੌਜਵਾਨ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚੱਲਾ ਦਿੱਤੀਆਂ ਗਈਆਂ ਜਿਸ ਦੇ ਚੱਲਦਿਆਂ ਉਕਤ ਨੌਜਵਾਨ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਲਲਿਤ ਕੁਮਾਰ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਸੁਖਇੰਦਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਜੀਰਾ ਪਾਰਕ ’ਚ ਬੁਲੇਟ ਮੋਟਰ ਸਾਈਕਲ ਸਵਾਰ ਇਕ ਨੌਜਵਾਨਾਂ ਜੋ ਕਿ ਮੂਲਿਆਂਵਾਲ ਦਾ ਰਹਿਣ ਵਾਲਾ ਹੈ, ਨੇ ਰਾਹੁਲਪ੍ਰੀਤ ਸਿੰਘ ਉਰਫ ਲਾਲਾ ਪੁੱਤਰ ਬਲਬੀਰ ਸਿੰਘ ਵਾਸੀ ਗੁਰਦਾਸਪੁਰ ’ਤੇ ਗੋਲੀਆਂ ਚਲਾਈਆਂ ਜਿਸ ਦੇ ਚੱਲਦਿਆਂ ਇਕ ਗੋਲੀ ਉਕਤ ਨੌਜਵਾਨ ਦੀ ਛਾਤੀ 'ਤੇ ਜਾ ਲੱਗੀ।

ਇਹ ਵੀ ਪੜ੍ਹੋ :  ਫ਼ਿਰੋਜ਼ਪੁਰ: ਨਸ਼ੇ ਦੇ ਕਹਿਰ ਨੇ 18 ਸਾਲਾ ਨੌਜਵਾਨ ਦੀ ਲਈ ਜਾਨ,ਪਰਿਵਰ ਨੇ ਸਰਕਾਰ ’ਤੇ ਲਾਏ ਗੰਭੀਰ ਦੋਸ਼

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਨੌਜਵਾਨ ਦੇ ਸਾਥੀਆਂ ਵਲੋਂ ਉਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਅਤੇ ਅੰਮ੍ਰਿਤਸਰ ਜਾਂਦੇ ਹੋਏ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਪੁਲਸ ਨੂੰ ਘਟਨਾ ਵਾਲੀ ਜਗ੍ਹਾ ਤੋਂ ਇਕ ਪਿਸਟਲ ਦਾ ਖੋਲ੍ਹ ਵੀ ਮਿਲਿਆ ਹੈ ਜਿਸਨੂੰ ਕਬਜ਼ੇ 'ਚ ਲੈ ਕੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ :  ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ,6 ਮਹੀਨੇ ਦੀ ਮਾਸੂਮ ਬੱਚੀ ਦਾ ਸੀ ਪਿਤਾ


author

Shyna

Content Editor

Related News