53 ਹਜ਼ਾਰ ਨਸ਼ੀਲੀ ਗੋਲੀਆਂ ਤੇ 1 ਲੱਖ 90 ਹਜ਼ਾਰ ਦੀ ਡਰੱਗ ਮਨੀ ਸਮੇਤ 2 ਗ੍ਰਿਫਤਾਰ

Friday, Apr 05, 2019 - 05:16 PM (IST)

53 ਹਜ਼ਾਰ ਨਸ਼ੀਲੀ ਗੋਲੀਆਂ ਤੇ 1 ਲੱਖ 90 ਹਜ਼ਾਰ ਦੀ ਡਰੱਗ ਮਨੀ ਸਮੇਤ 2 ਗ੍ਰਿਫਤਾਰ

ਬਠਿੰਡਾ (ਅਮਿਤ) : ਬਠਿੰਡਾ ਪੁਲਸ ਵੱਲੋਂ 53 ਹਜ਼ਾਰ ਨਸ਼ੀਲੀ ਗੋਲੀਆਂ ਅਤੇ 1 ਲੱਖ 90 ਹਜ਼ਾਰ ਦੀ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਦੋਸ਼ੀਆਂ ਦੀ ਪਛਾਣ ਰਾਹੁਲ ਕੁਮਾਰ ਵਾਸੀ ਸਿਰਕੀ ਬਾਜ਼ਾਰ ਬਠਿੰਡਾ ਤੇ ਸੁਰਿੰਦਰ ਕੁਮਾਰ ਵਾਸੀ ਜੈਤੋ ਮੰਡੀ ਦੇ ਤੌਰ 'ਤੇ ਹੋਈ ਹੈ।

PunjabKesari

ਪੁਲਸ ਮੁਤਾਬਕ ਰਾਹੁਲ ਕੁਮਾਰ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ ਅਤੇ ਦੂਜਾ ਦੋਸ਼ੀ ਸੁਰਿੰਦਰ ਕੁਮਾਰ ਦਾ ਜੈਤੋ ਮੰਡੀ ਵਿਚ ਮੈਡੀਕਲ ਹਾਲ ਹੈ। ਪੁੱਛਗਿੱਛ ਦੌਰਾਨ ਰਾਹੁਲ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ 6 ਮਹੀਨਿਆਂ ਤੋਂ ਇਹ ਕੰਮ ਕਰ ਰਿਹਾ ਹੈ ਅਤੇ ਉਹ ਆਸ-ਪਾਸ ਦੇ ਜ਼ਿਲਿਆਂ ਵਿਚ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੈ। ਫਿਲਹਾਲ ਪੁਲਸ ਨੇ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

cherry

Content Editor

Related News