ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 4 ਗ੍ਰਿਫਤਾਰ (ਵੀਡੀਓ)

Saturday, Nov 16, 2019 - 04:12 PM (IST)

ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੁਰਖਪੀਰ ਰੋਡ 'ਤੇ ਇਕ ਘਰ ਵਿਚ ਛਾਪੇਮਾਰੀ ਕੀਤੀ।

ਖਬਰ ਸੀ ਕਿ ਇੱਥੇ ਇਕ ਘਰ ਵਿਚ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ। ਪੁਲਸ ਨੇ ਛਾਪੇਮਾਰੀ ਕਰਕੇ ਘਰ ਤੋਂ ਅੱਡੇ ਦੀ ਸੰਚਾਲਕਾ ਸਮੇਤ ਇਕ ਔਰਤ ਤੇ ਦੋ ਗਾਹਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਪੁਤਾਬਕ ਪਿਛਲੇ 7 ਮਹੀਨਿਆਂ ਤੋਂ ਇਲਾਕੇ ਵਿਚ ਇਹ ਗੰਦਾ ਧੰਦਾ ਚਲ ਰਿਹਾ ਸੀ। ਅੱਡੇ ਦੇ ਬੰਦ ਹੋਣ ਤੋਂ ਬਾਅਦ ਇਲਾਕਾਵਾਸੀਆਂ ਨੇ ਰਾਹਤ ਦਾ ਸਾਹ ਲਿਆ ਹੈ।


author

cherry

Content Editor

Related News