ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਏਅਰ ਇੰਡੀਆ ਦਾ ਅਨੋਖਾ ਉਪਰਾਲਾ

10/28/2019 2:18:06 PM

ਬਠਿੰਡਾ/ਨਵੀਂ ਦਿੱਲੀ (ਵੈੱਬ ਡੈਸਕ) : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਥੇ ਸੰਸਾਰ ਭਰ 'ਚ ਅਨੇਕਾਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਭਾਰਤੀ ਏਅਰ ਲਾਈਨ ਏਅਰ ਇੰਡੀਆ ਵਲੋਂ ਵਿਲੱਖਣ ਉਪਰਾਲੇ ਕੀਤੇ ਜਾ ਰਹੇ ਹਨ। ਦਰਅਸਲ ਸੋਸ਼ਲ ਮੀਡੀਆ 'ਤੇ ਏਅਰ ਇੰਡੀਆ ਦੇ ਜਹਾਜ਼ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਜਹਾਜ਼ ਦੇ ਪਿੱਛਲੇ ਹਿੱਸੇ 'ਤੇ ੴ ਲਿਖਿਆ ਗਿਆ ਹੈ ਅਤੇ ਇਸਦੇ ਅੱਗੇ ਵਾਲੇ ਹਿੱਸੇ 'ਤੇ ਸ਼੍ਰੀ ਗੁਰੂ ਨਾਨਕ ਦੇਵ ਜੀ 550 years celebrations ਲਿਖਿਆ ਗਿਆ ਹੈ।

PunjabKesari

ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਸਦਾ ਅਕਾਲ ਪੁਰਖ ਇਕ ਹੈ ਦਾ ਸੰਦੇਸ਼ ਦਿੱਤਾ ਸੀ। ਗੁਰੂ ਜੀ ਦੇ ਇਸ ਸੰਦੇਸ਼ ਦਾ ਪਸਾਰ ਹੁਣ ਏਅਰ ਇੰਡੀਆ ਪੂਰੇ ਸੰਸਾਰ 'ਚ ਕਰ ਰਹੀ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਫੇਸਬੁੱਕ ਪੇਜ਼ 'ਤੇ  ਏਅਰ ਇੰਡੀਆ ਦੇ ਇਸ ਉਪਰਾਲੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਏਅਰ ਇੰਡੀਆ ਨੇ ਦੀਵਾਲੀ ਵਾਲੇ ਦਿਨ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਿੱਧੀ ਉਡਾਣ ਅੰਮ੍ਰਿਤਸਰ ਸਾਹਿਬ ਲਈ ਵੀ ਸ਼ੁਰੂ ਕੀਤੀ ਹੈ। ਜੋ ਮਹਿਜ਼ ਦੋ ਘੰਟੇ 'ਚ ਪਟਨਾ ਸਾਹਿਬ ਤੋਂ ਅੰਮ੍ਰਿਤਸਰ ਸਾਹਿਬ ਤੱਕ ਦਾ ਸਫ਼ਰ ਤਹਿ ਕਰੇਗੀ। ਇਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੂਰ-ਦੁਰਾਡੇ ਤੋਂ ਆਉਣ ਵਾਲੀ ਸੰਗਤ ਲਈ ਹੁਣ ਸਿੱਖ ਗੁਰੂ ਅਸਥਾਨਾਂ ਦੇ ਦਰਸ਼ਨ ਕਰਨਾ ਹੋਰ ਵੀ ਸੌਖਾ ਹੋ ਜਾਵੇਗਾ।


cherry

Content Editor

Related News