ਬਠਿੰਡਾ ''ਚ ਕੋਰੋਨਾ ਦੇ 66 ਨਵੇਂ ਕੇਸ ਆਏ ਸਾਹਮਣੇ

07/26/2020 1:31:09 AM

ਬਠਿੰਡਾ,(ਵਰਮਾ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਸ਼ਨੀਵਾਰ ਦੀ ਸ਼ਾਮ ਤੱਕ 3 ਵਿਅਕਤੀ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤ ਗਏ ਹਨ। ਬੀਤੇ 24 ਘੰਟਿਆਂ ਦੌਰਾਨ ਜ਼ਿਲੇ 'ਚ ਮਿਲੀਆਂ ਰਿਪੋਰਟਾਂ ਮੁਤਾਬਕ 421 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਤੇ 66 ਕੇਸ ਨਵੇਂ ਪਾਜ਼ੇਟਿਵ ਸਾਹਮਣੇ ਆਏ ਹਨ, ਜਿੰਨ੍ਹਾਂ 'ਚੋਂ 22 ਬਠਿੰਡਾ ਤੇ ਬਾਕੀ 44 ਬਾਹਰਲੇ ਰਾਜਾਂ ਨਾਲ ਸਬੰਧਤ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਜ਼ਿਲੇ 'ਚ 202 ਕੇਸ ਐਕਟਿਵ ਹਨ, ਜਿੰਨ੍ਹਾਂ 'ਚੋਂ 100 ਕੇਸ ਬਠਿੰਡਾ ਜ਼ਿਲੇ ਨਾਲ ਤੇ ਬਾਕੀ 102 ਕੇਸ ਬਾਹਰੀ ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ 'ਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆਂ 'ਤੇ ਫ਼ੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਸਾਵਧਾਨ ਰਿਹਾ ਜਾਵੇ। ਸੋਸ਼ਲ ਮੀਡੀਆ 'ਤੇ ਗਲਤ ਅਫ਼ਵਾਹਾਂ ਫ਼ੈਲਾਉਣ ਵਾਲੇ ਸ਼ਰਾਰਤੀ ਅਨਸਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕੋਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਤੋਂ ਇਲਾਵਾ ਆਪਸ 'ਚ 2 ਗਜ਼ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।


Deepak Kumar

Content Editor

Related News