ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ ''ਚ ਭਰਿਆ ਨਾਮਜ਼ਦਗੀ ਪੱਤਰ
Thursday, Apr 25, 2019 - 04:14 PM (IST)

ਬਠਿੰਡਾ (ਅਮਿਤ ਸ਼ਰਮਾ) : ਕਾਂਗਰਸ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਨਾਲ ਮਨਪ੍ਰੀਤ ਸਿੰਘ ਬਾਦਲ, ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੀ ਹਾਜ਼ਰ ਸਨ। ਇਸ ਮੌਕੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪੰਜਾਬ ਵਿਚ 13 ਦੀਆਂ 13 ਸੀਟਾਂ 'ਤੇ ਕਾਂਗਰਸ ਕਾਬਜ ਹੋਵੇਗੀ।
ਇਸ ਦੌਰਾਨ ਕੈਪਟਨ ਨੇ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਕੀਤੀ ਜਾ ਰਹੀ ਜਾਂਚ 'ਤੇ ਬੋਲਦੇ ਹੋਏ ਕਿਹਾ ਕਿ ਕਾਂਗਰਸ ਨੇ ਇਸ ਮਾਮਲੇ ਵਿਚ ਕੋਈ ਵੀ ਢਿੱਲ ਨਹੀਂ ਨਹੀਂ ਦਿੱਤੀ ਹੋਈ ਹੈ ਅਤੇ ਜੋ ਵੀ ਵਿਅਕਤੀ ਬੇਅਦਬੀ ਕਾਂਡ ਦਾ ਦੋਸ਼ੀ ਹੋਵੇਗਾ ਉਸ ਨੂੰ ਸਜ਼ਾ ਜ਼ਰੂਰ ਮਿਲੇਗੀ।