ਬਠਿੰਡਾ ’ਚ ਵੱਡੀ ਵਾਰਦਾਤ, ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵੱਡਾ ਭਰਾ

Sunday, Jul 11, 2021 - 11:07 PM (IST)

ਬਠਿੰਡਾ ’ਚ ਵੱਡੀ ਵਾਰਦਾਤ, ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵੱਡਾ ਭਰਾ

ਬਠਿੰਡਾ (ਕੁਨਾਲ) : ਬਠਿੰਡਾ ਦੇ ਪਿੰਡ ਕੋਟ ਫੱਤਾ ਵਿਚ ਦਿਲ ਕੰਬਾਅ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਿਸ ਵਿਚ ਸਕੇ ਛੋਟੇ ਭਰਾ ਨੇ ਵੱਡੇ ਭਰਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (35) ਵਾਸੀ ਕੋਟ ਫੱਤਾ ਦੇ ਰੂਪ ਵਿਚ ਹੋਈ ਹੈ। ਉਧਰ ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ 25-30 ਲੱਖ ਲਗਾ ਕੇ ਕੈਨੇਡਾ ਭੇਜੀ ਨੂੰਹ ਨੇ ਬਦਲੇ ਰੰਗ, ਪਰਿਵਾਰ ਨੇ ਕਿਹਾ ਕੀਤਾ ਜਾਵੇ ਡਿਪੋਰਟ

PunjabKesari

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚੇਚੇਰੇ ਭਰਾ ਨੇ ਦੱਸਿਆ ਕਿ ਬਲਵਿੰਦਰ ਸਿੰਘ ਦਾ ਛੋਟਾ ਭਰਾ ਮੱਖਣ ਸਿੰਘ (30) ਜੋ ਕਿ ਕਾਫੀ ਸਮੇਂ ਤੋਂ ਨਸ਼ਾ ਕਰਦਾ ਸੀ ਅਤੇ ਇਸ ਦਾ ਵੱਡਾ ਭਰਾ ਬਲਵਿੰਦਰ ਉਸ ਨੂੰ ਨਸ਼ਾ ਕਰਨ ਤੋਂ ਰੋਕਦਾ ਸੀ, ਜਿਸ ਕਾਰਣ ਦੋਵਾਂ ਵਿਚਾਲੇ ਤਕਰਾਰ ਰਹਿੰਦੀ ਸੀ। ਅੱਜ ਦੁਪਹਿਰ ਬਲਵਿੰਦਰ ਆਪਣੇ ਘਰ ਵਿਚ ਸੁੱਤਾ ਪਿਆ ਸੀ ਕਿ ਮੱਖਣ ਸਿੰਘ ਆਇਆ ਅਤੇ ਤੇਜ਼ਧਾਰ ਹਥਿਆਰ ਨਾਲ ਬਲਵਿੰਦਰ ’ਤੇ ਕਈ ਵਾਰ ਕੀਤੇ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕਿਸਾਨਾਂ ਨੇ ਘੇਰਿਆ ਭਾਜਪਾ ਆਗੂ, ਗੰਨਮੈਨ ਨੇ ਦਿਖਾਈ ਪਿਸਤੌਲ, ਆਪੇ ਤੋਂ ਬਾਹਰ ਹੋਏ ਕਿਸਾਨ ਨੇ ਕੀਤਾ ਹਮਲਾ

ਉਧਰ ਪੁਲਸ ਦਾ ਕਹਿਣਾ ਹੈ ਕਿ ਕਾਤਲ ਮੱਖਣ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਸਮਾਜ ਸੇਵੀ ਸੰਸਥਾ ਦੇ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਪਿੰਡ ਕੋਟ ਫੱਤਾ ਵਿਚ ਨੌਜਵਾਨ ਦਾ ਕਤਲ ਹੋਇਆ ਹੈ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਪੁਲਸ ਦੀ ਮੌਜੂਦਗੀ ’ਚ ਨੌਜਵਾਨ ਦੀ ਲਾਸ਼ ਨੂੰ ਲੈ ਕੇ ਬਠਿੰਡਾ ਸਿਵਲ ਹਸਪਤਾਲ ਵਿਚ ਰਖਵਾਈ ਗਈ ਹੈ, ਜਿਥੇ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕੋਟਕਪੂਰਾ ਗੈਂਗਵਾਰ ’ਚ ਸ਼ਾਮਲ ਲਾਰੈਂਸ ਬਿਸ਼ਨੋਈ ਗੈਂਗ ਦਾ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News