ਹੈਵਾਨੀਅਤ : ਬਠਿੰਡਾ ’ਚ 4 ਸਾਲਾ ਬੱਚੀ ਨਾਲ ਦੋ ਵਿਅਕਤੀਆਂ ਨੇ ਕੀਤਾ ਜਬਰ-ਜ਼ਿਨਾਹ

Friday, Dec 25, 2020 - 09:12 AM (IST)

ਹੈਵਾਨੀਅਤ : ਬਠਿੰਡਾ ’ਚ 4 ਸਾਲਾ ਬੱਚੀ ਨਾਲ ਦੋ ਵਿਅਕਤੀਆਂ ਨੇ ਕੀਤਾ ਜਬਰ-ਜ਼ਿਨਾਹ

ਬਠਿੰਡਾ (ਵਰਮਾ): ਮਕਾਨ ਮਾਲਕਣ ਨਾਲ ਸਬਜ਼ੀ ਲੈਣ ਗਈ ਜਨਾਨੀ ਦੀ ਚਾਰ ਸਾਲਾ ਬੱਚੀ ਨਾਲ ਦੋ ਵਿਅਕਤੀਆਂ ਵਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਪੀੜਤਾਂ ਦੀ ਮਾਂ ਦੀ ਸ਼ਿਕਾਇਤ ’ਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਛਾਪੇਮਾਰੀ ਆਰੰਭ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

ਇਸ ਸਬੰਧੀ ਪੁਲਸ ਦਿੱਤੀ ਸ਼ਿਕਾਇਤ ’ਚ ਪੀੜਤ ਦੀ ਮਾਂ ਨੇ ਦੱਸਿਆ ਕਿ ਉਹ 22 ਦਸੰਬਰ ਨੂੰ ਆਪਣੀ ਮਕਾਨ ਮਾਲਕਣ ਨਾਲ ਸਬਜ਼ੀ ਲੈਣ ਗਈ ਸੀ, ਜਦੋਂ ਕਿ ਉਸ ਦੀ ਚਾਰ ਸਾਲ ਦੀ ਬੱਚੀ ਘਰ ’ਚ ਇਕੱਲੀ ਸੀ। ਕੁਝ ਸਮੇਂ ਬਾਅਦ ਜਦੋਂ ਉਹ ਵਾਪਸ ਆਈ ਤਾਂ ਉਸ ਦੀ ਬੱਚੀ ਘਰ ’ਚ ਨਹੀਂ ਸੀ। ਜਦੋਂ ਉਹ ਗੁਆਂਢ ’ਚ ਰਹਿਣ ਵਾਲੇ ਇਕ ਨੌਜਵਾਨ ਦੇ ਘਰ ਗਈ ਤਾਂ ਮੁਹੱਲੇ ’ਚ ਰਹਿਣ ਵਾਲੇ ਦੋ ਨੌਜਵਾਨ ਉਸ ਦੀ ਧੀ ਨਾਲ ਜਬਰ-ਜ਼ਿਨਾਹ ਕਰ ਰਹੇ ਸਨ। ਉਸ ਦੇ ਪਹੁੰਚਣ ’ਤੇ ਦੋਵੇਂ ਮੁਲਜ਼ਮ ਫ਼ਰਾਰ ਹੋ ਗਏ ਅਤੇ ਉਸਨੇ ਬੇਟੀ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ। ਪੁਲਸ ਨੇ ਜਨਾਨੀ ਦੇ ਬਿਆਨਾਂ ਦੇ ਆਧਾਰ ’ਤੇ ਦੋ ਨੌਜਵਾਨਾਂ ’ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


author

Baljeet Kaur

Content Editor

Related News