ਪੰਜਾਬ ''ਚ ਲਗਾਤਾਰ ਜਾਰੀ ਕੋਰੋਨਾ ਦਾ ਕਹਿਰ, ਬਠਿੰਡਾ ''ਚ ਪਹਿਲੀ ਮੌਤ

Thursday, Jun 25, 2020 - 06:38 PM (IST)

ਪੰਜਾਬ ''ਚ ਲਗਾਤਾਰ ਜਾਰੀ ਕੋਰੋਨਾ ਦਾ ਕਹਿਰ, ਬਠਿੰਡਾ ''ਚ ਪਹਿਲੀ ਮੌਤ

ਬਠਿੰਡਾ (ਵਿਜੈ ਵਰਮਾ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮਰੀਜ਼ਾਂ ਦੀ ਮੌਤ ਦਰ ਵੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਤਾਜ਼ਾ ਮਾਮਲਾ ਬਠਿੰਡਾ ਦਾ ਸਾਹਮਣੇ ਆਇਆ ਹੈ, ਜਿੱਥੇ ਵੀਰਵਾਰ ਨੂੰ ਬਠਿੰਡਾ ਜ਼ਿਲ੍ਹੇ 'ਚ ਪਹਿਲੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ:  ਦਾਜ ਦੀ ਬਲੀ ਚੜ੍ਹੀ ਮਾਪਿਆਂ ਦੀ ਲਾਡਲੀ ਧੀ, ਫਾਹਾ ਲੈ ਕੀਤੀ ਖ਼ੁਦਕੁਸ਼ੀ

ਕੋਰੋਨਾ ਪਾਜ਼ੇਟਿਵ ਮਰੀਜ਼ ਬਠਿੰਡਾ ਦੇ ਆਦੇਸ਼ ਹਸਪਤਾਲ 'ਚ ਦਾਖਲ ਸੀ, ਜਿਸ ਦੀ ਕੁਝ ਦਿਨ ਪਹਿਲਾਂ ਨਿਊਰੋ ਦੀ ਸਰਜ਼ਰੀ ਕੀਤੀ ਗਈ ਸੀ, ਜਿਸ ਦੇ ਬਾਅਦ ਉਸ ਦੀ ਹਾਲਤ ਗੰਭੀਰ ਬਣੀ ਹੋਈ ਸੀ। ਵੀਰਵਾਰ ਸਵੇਰੇ ਉਸ ਦੀ ਹਸਪਤਾਲ 'ਚ ਮੌਤ ਹੋ ਗਈ। ਜਿਸ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦੇ ਦਿੱਤੀ ਗਈ ਹੈ। ਜ਼ਿਲ੍ਹਾ ਟੀਕਾਕਰਨ ਆਫਿਸਰ ਡਾ. ਕੁੰਦਨ ਪਾਲ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮਰੀਜ਼ ਦਾ ਆਪਰੇਸ਼ਨ ਕਰਨ ਤੋਂ ਪਹਿਲਾਂ ਕੋਵਿਡ-19 ਦੀ ਟੈਸਟ ਲਿਆ ਗਿਆ ਸੀ, ਜਿਸ ਦੀ ਰਿਪੋਰਟ ਆਪਰੇਸ਼ਨ ਹੋਣ ਤੋਂ ਬਾਅਦ ਸੀ। ਆਪਰੇਸ਼ਨ ਤੋਂ ਬਾਅਦ ਹੀ ਉਸ ਦੀ ਹਾਲਤ ਗੰਭੀਰ ਬਣੀ ਹੋਈ ਸੀ, ਜਿਸ ਦੀ  ਵੀਰਵਾਰ ਨੂੰ ਮੌਤ ਹੋ ਗਈ ਹੈ। ਮ੍ਰਿਤਕ ਮੋਗਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਜ਼ਿਲ੍ਹੇ 'ਚ ਇਹ ਪਹਿਲੀ ਮੌਤ ਹੈ। ਵਿਭਾਗ ਵਲੋਂ ਉਸ ਦਾ ਆਪਰੇਸ਼ਨ ਕਰਨ ਵਾਲੇ ਹਸਪਤਾਲ ਦੇ ਡਾਕਟਰਾਂ ਦੇ ਇਲਾਵਾ ਸਟਾਫ ਹੋਮ ਕੁਆਰਟਾਈਨ ਕੀਤਾ ਜਾ ਰਿਹਾ ਹੈ, ਜਦਕਿ ਉਸ ਦੇ ਰਿਸ਼ਤੇਦਾਰਾਂ ਦੇ ਸੈਂਪਲ ਲਏ ਜਾਣਗੇ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਦਿਨ ਚੜ੍ਹਦਿਆਂ ਹੀ 7 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

 ਇਹ ਵੀ ਪੜ੍ਹੋ:  ਅਸਲਾ ਧਾਰਕਾਂ ਲਈ ਨਵੀਂ ਡੈੱਡਲਾਈਨ ਜਾਰੀ,ਹੁਣ 2 ਤੋਂ ਵੱਧ ਹਥਿਆਰ ਰੱਖਣ ਵਾਲੇ ਹੋ ਜਾਣ ਸਾਵਧਾਨ!


author

Shyna

Content Editor

Related News