ਬਠਿੰਡਾ ’ਚ ਕੋਰੋਨਾ ਦਾ ਕਹਿਰ ਜਾਰੀ, ਇਕ ਨਵਾਂ ਕੇਸ ਆਇਆ ਸਾਹਮਣੇ

Thursday, Jun 11, 2020 - 12:02 PM (IST)

ਬਠਿੰਡਾ (ਬਲਵਿੰਦਰ, ਵਿਜੈ): ਬਠਿੰਡਾ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਬਠਿੰਡਾ ’ਚ ਇਕ 27 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਵਿਅਕਤੀ ਦਿੱਲੀ ਤੋਂ ਪਰਤਿਆ ਸੀ ਅਤੇ ਤਲਵੰਡੀ ਸਾਬੋ ਉਪਮੰਡਲ ’ਚ ਆਪਣੇ ਘਰ ’ਚ ਏਕਾਂਤਵਾਸ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਹੁਣ ਬਠਿੰਡਾ ਜ਼ਿਲ੍ਹੇ ’ਚ ਕੋਰੋਨਾ ਦੇ 55 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 5 ਕੇਸ ਐਕਟਿਵ ਹਨ ਅਤੇ 50 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।


Shyna

Content Editor

Related News