ਬਠਿੰਡਾ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 24 ਮੌਤਾਂ ਸਣੇ, 540 ਨਵੇਂ ਮਾਮਲੇ ਆਏ ਸਾਹਮਣੇ

05/16/2021 7:13:49 PM

ਬਠਿੰਡਾ (ਵਰਮਾ): ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁੱਲ 270727 ਸੈਂਪਲ ਲਏ ਗਏ। ਜਿਨ੍ਹਾਂ ’ਚੋਂ 31971 ਪਾਜ਼ੇਟਿਵ ਕੇਸ ਆਏ, ਇਨ੍ਹਾਂ ’ਚੋਂ 24088 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲ੍ਹੇ ਵਿਚ ਕੁੱਲ 7264 ਕੇਸ ਐਕਟਿਵ ਹਨ ਤੇ ਹੁਣ ਤਕ ਕੋਰੋਨਾ ਪ੍ਰਭਾਵਿਤ 621 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 24 ਦੀ ਮੌਤ, 540 ਨਵੇਂ ਕੇਸ ਆਏ ਤੇ 709 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

ਇਹ ਵੀ ਪੜ੍ਹੋ: ਦੁਖ਼ਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ

ਦੱਸਣਯੋਗ ਹੈ ਕਿ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ:  ਨਵਜੋਤ ਸਿੱਧੂ ਨੂੰ ਘੇਰਨ ਦੀ ਤਿਆਰੀ! ਵਿਜੀਲੈਂਸ ਦੀ ਰਾਡਾਰ 'ਤੇ ਦੋ ਕਰੀਬੀ

ਇਸ ਘਾਤਕ ਵਾਇਰਸ ਕਾਰਣ ਸ਼ਨੀਵਾਰ ਨੂੰ 217 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 6,867 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 11693 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 4,90,755 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 4,01,273 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 77,789 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।

ਇਹ ਵੀ ਪੜ੍ਹੋ:  ਕੋਰੋਨਾ ਕਾਰਨ ਉੱਜੜਨ ਲੱਗੇ ਪਰਿਵਾਰਾਂ ਦੇ ਪਰਿਵਾਰ, ਤਪਾ ਮੰਡੀ 'ਚ ਮਾਂ-ਪੁੱਤ ਮਗਰੋਂ ਹੁਣ ਪਿਓ ਦੀ ਮੌਤ 

Shyna

This news is Content Editor Shyna