ਚਿੱਟੇ ਦੀ ਓਵਰਡੋਜ਼ ਕਾਰਨ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Tuesday, Jun 25, 2019 - 09:57 AM (IST)

ਬਠਿੰਡਾ (ਵਰਮਾ) : ਭਗਤਾ ਭਾਈਕਾ ਦੇ ਪਿੰਡ ਸਲਾਬਤਪੁਰਾ ਵਿਚ ਪੰਜ ਭੈਣਾਂ ਦੇ ਇਕਲੌਤੇ ਭਰਾ ਜਗਦੀਪ ਸਿੰਘ (30) ਪੁੱਤਰ ਕੇਵਲ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਣ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਕੇਵਲ ਸਿੰਘ ਨੇ ਦੱÎਸਿਆ ਕਿ ਉਨ੍ਹਾਂ ਦਾ ਬੇਟਾ ਬੀ. ਏ. ਪਾਸ ਸੀ। ਨਜ਼ਦੀਕੀ ਪਿੰਡ ਆਦਮਪੁਰਾ ਦੇ ਦੋ ਨੌਜਵਾਨਾਂ ਦੀ ਚੁੰਗਲ ਵਿਚ ਫਸ ਕੇ ਉਨ੍ਹਾਂ ਦਾ ਬੇਟਾ ਵੀ ਨਸ਼ੇ ਦਾ ਆਦੀ ਬਣ ਗਿਆ, ਜਿਸ ਕਾਰਨ ਸੋਮਵਾਰ ਨੂੰ ਉਸ ਦੇ ਬੇਟੇ ਨੇ ਨਸ਼ੇ ਦੀ ਓਵਰਡੋਜ਼ ਲੈ ਲਈ ਅਤੇ ਉਸ ਦੀ ਮੌਤ ਹੋ ਗਈ।
ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੇਟੇ ਨੂੰ ਨਸ਼ੇ ਦੀ ਦਲਦਲ ਵਿਚ ਫਸਾਉਣ ਵਾਲੇ ਉਕਤ ਨੌਜਵਾਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਪਿੰਡ ਵਿਚ ਫਲ ਵੇਚਣ ਦਾ ਕੰਮ ਕਰਦਾ ਸੀ ਅਤੇ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਥਾਣਾ ਦਿਆਲਪੁਰਾ ਪੁਲਸ ਨੇ ਮ੍ਰਿਤਕ ਦੇ ਪਿਤਾ ਕੇਵਲ ਸਿੰਘ ਦੇ ਬਿਆਨਾਂ 'ਤੇ ਕਾਨੂੰਨੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਹੈ।