ਜੇਲ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਕੈਦੀਆਂ ਤੋਂ ਮਿਲੇ ਮੋਬਾਇਲ

Thursday, May 28, 2020 - 12:24 PM (IST)

ਜੇਲ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਕੈਦੀਆਂ ਤੋਂ ਮਿਲੇ ਮੋਬਾਇਲ

ਬਠਿੰਡਾ (ਕੁਨਾਲ ਬੰਸਲ) : ਬਠਿੰਡਾ ਦੀ ਕੇਂਦਰੀ ਜੇਲ ਦੀ ਤਲਾਸ਼ੀ ਦੌਰਾਨ ਜੇਲ 'ਚੋਂ ਤਿੰਨ ਮੋਬਾਇਲ ਫੋਨ, ਸਿਮ ਕਾਰਡ ਤੇ ਬੀੜੀਆਂ ਦੇ ਬੰਡਲ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਇਕ ਵਾਰ ਫਿਰ ਜੇਲ ਦੀ ਸੁਰੱਖਿਆ ਪ੍ਰਣਾਲੀ ਸਵਾਲਾਂ ਦੇ ਘੇਰੇ 'ਚ ਆ ਗਈ ਹੈ। ਉਕਤ ਸਾਮਾਨ ਦੀ ਬਰਾਮਦਗੀ ਮਗਰੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਜੇਲਾਂ 'ਚ ਫੋਨ ਬਰਾਮਦ ਹੋਣ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕੈਦੀਆਂ ਕੋਲੋਂ ਫੋਨ ਬਰਾਮਦ ਹੋਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।


author

Baljeet Kaur

Content Editor

Related News