ਪੀਲੀਏ ਦੀ ਲਪੇਟ ''ਚ ਆਇਆ ਬਠਿੰਡਾ ਦਾ ਪਿੰਡ ਹਰਰਾਏਪੁਰ
Friday, Sep 13, 2019 - 03:47 PM (IST)

ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਜ਼ਿਲ੍ਹੇ ਦੇ ਪਿੰਡ ਹਰਰਾਏਪੁਰ 'ਚ ਦੂਸ਼ਿਤ ਪਾਣੀ ਪੀਣ ਨਾਲ ਲੋਕ ਪੀਲੀਆ ਦੀ ਲਪੇਟ ਵਿਚ ਆ ਗਏ ਹਨ। ਇਸ ਕਾਰਨ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਜਦਕਿ 85 ਦੇ ਕਰੀਬ ਮਰੀਜ਼ ਇਸ ਦੀ ਲਪੇਟ 'ਚ ਹਨ। ਦੱਸਿਆ ਜਾ ਰਿਹਾ ਹੈ ਕਿ ਵਾਟਰ ਸਪਲਾਈ ਦੀਆਂ ਪਾਇਪਾਂ ਕਈ ਜਗ੍ਹਾ ਤੋਂ ਟੁੱਟੀਆਂ ਹੋਈਆਂ ਹਨ, ਜਿਨ੍ਹਾਂ ਵਿਚ ਪਿੰਡ ਦੇ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਕੇ ਲੋਕਾਂ ਦੇ ਘਰਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕ ਬਿਮਾਰ ਹੋ ਰਹੇ ਹਨ। ਫਿਲਹਾਲ ਪਿੰਡ ਵਿਚ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਟੈਂਕਰ ਜ਼ਰੀਏ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ।
ਸਿਹਤ ਵਿਭਾਗ ਵੱਲੋਂ ਆਪਣੀਆਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ ਵਿਚ ਭੇਜੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਘਰ-ਘਰ ਜਾ ਕੇ ਮਰੀਜਾਂ ਦਾ ਚੈਕਅੱਪ ਕੀਤਾ ਜਾ ਰਿਹਾ ਹੈ ਅਤੇ ਕੋਲਰਿਨ ਦੀਆਂ ਗੋਲੀਆਂ ਦਿੱਤੀਆਂ ਗਈਆਂ ਹਨ। ਕੋਈ ਵੀ ਸ਼ੱਕੀ ਮਰੀਜ ਮਿਲਦਾ ਹੈ ਤਾਂ ਉਸ ਨੂੰ ਇਲਾਜ ਲਈ ਡਾਕਟਰਾਂ ਕੋਲ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ।