ਕਰਜ਼ਾਈ ਕਿਸਾਨ ਨੇ ਖੂਹ ''ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ  (ਵੀਡੀਓ)

Thursday, Aug 30, 2018 - 06:18 PM (IST)

ਬਠਿੰਡਾ (ਅਮਿਤ ਸ਼ਰਮਾ) : ਕਰਜ਼ੇ ਹੇਠਾਂ ਦੱਬੇ ਕਿਸਾਨਾਂ ਵਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਅਜਿਹਾ ਹੀ ਇਕ ਮਾਮਲਾ ਬਠਿੰਡਾ 'ਚ ਸਾਹਮਣੇ ਆਇਆ ਹੈ, ਜਿਥੇ ਇਕ ਕਿਸਾਨ ਨੇ ਖੂਹ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। 
ਜਾਣਕਾਰੀ ਮੁਤਾਬਕ ਬਠਿੰਡਾ ਦੇ ਪਿੰਡ ਪੱਕਾ ਕਲਾਂ ਦੇ ਕਿਸਾਨ ਸ਼ਿਵਰਾਜ ਸਿੰਘ ਦੇ ਸਿਰ 'ਤੇ 6 ਲੱਖ ਤੱਕ ਦਾ ਕਰਜ਼ਾ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਖੂਹ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।


Related News