ਮਾਨਸਿਕ ਪ੍ਰੇਸ਼ਾਨੀ ਦੇ ਕਾਰਣ ਨੌਜਵਾਨ ਨੇ ਕੀਤੀ ਖੁਦਕੁਸ਼ੀ

03/18/2020 10:00:01 AM

ਬਠਿੰਡਾ (ਸੁਖਵਿੰਦਰ) : ਪਿੰਡ ਬੱਲੂਆਣਾ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਣ ਇਕ ਨੌਜਵਾਨ ਨੇ ਕਮਰੇ 'ਚ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਪਿੰਡ ਬੱਲੂਆਣਾ ਵਿਖੇ ਇਕ ਨੌਜਵਾਨ ਨੇ ਆਪਣੇ ਘਰ ਦੇ ਕਮਰੇ 'ਚ ਗਾਰਡਰ ਸਹਾਰੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ, ਗੌਤਮ ਗੋਇਲ ਮੌਕੇ 'ਤੇ ਪਹੁੰਚੇ ਅਤੇ ਪੁਲਸ ਨੂੰ ਸੂਚਿਤ ਕੀਤਾ।

ਸੰਸਥਾ ਵਰਕਰਾਂ ਵਲੋਂ ਬੱਲੂਆਣਾ ਪੁਲਸ ਦੀ ਮੌਜੂਦਗੀ 'ਚ ਮ੍ਰਿਤਕ ਦੀ ਲਾਸ਼ ਨੂੰ ਥੱਲੇ ਉਤਾਰਿਆ ਗਿਆ। ਮ੍ਰਿਤਕ ਦੀ ਸ਼ਨਾਖਤ ਧਰਮਿੰਦਰ ਸਿੰਘ (28) ਪੁੱਤਰ ਗੁਰਨਾਮ ਸਿੰਘ ਵਾਸੀ ਬੱਲੂਆਣਾ ਵਜੋਂ ਹੋਈ। ਮ੍ਰਿਤਕ ਦਿਹਾੜੀ ਕਰਦਾ ਸੀ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਸ ਦੀ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ।

Baljeet Kaur

This news is Content Editor Baljeet Kaur