ਨਰਸ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Wednesday, Mar 20, 2019 - 05:32 PM (IST)

ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਦੇ ਨਿੱਜੀ ਹਸਪਤਾਲ 'ਚ ਕੰਮ ਕਰਨ ਵਾਲੀ ਇਕ ਨਰਸ ਵਲੋਂ ਘਰ 'ਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਰਪ੍ਰੀਤ ਕੌਰ (24) ਵਾਸੀ ਕੋਠਾ ਗੁਰੂ ਨੇ ਅੱਜ ਸਵੇਰੇ ਘਰ 'ਚ ਹੀ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦੀ ਨਹੀਂ ਪਤਾ ਲੱਗ ਸਕਿਆ।