ਬਠਿੰਡਾ ''ਚ ਇੱਟਾਂ ਮਾਰ-ਮਾਰ ਵਿਅਕਤੀ ਦੀ ਕਤਲ, ਹਾਲਤ ਦੇਖ ਕੰਬ ਗਿਆ ਭਰਾ
Thursday, Feb 13, 2025 - 04:21 PM (IST)
ਬਠਿੰਡਾ (ਵਰਮਾ) : ਸਥਾਨਕ ਗ੍ਰੋਥ ਸੈਂਟਰ ਵਿਖੇ ਤਿੰਨ ਮੁਲਜ਼ਮਾਂ ਨੇ ਇਕ ਵਿਅਕਤੀ ਦੇ ਸਿਰ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਸਬੰਧੀ ਥਾਣਾ ਸਦਰ ਬਠਿੰਡਾ ਦੀ ਪੁਲਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸ਼ਬੀਰ ਵਾਸੀ ਗੰਗਾਸ਼ੇਰ, ਬੀਕਾਨੇਰ ਨੇ ਥਾਣਾ ਸਦਰ ਬਠਿੰਡਾ ਨੂੰ ਦੱਸਿਆ ਕਿ ਮੁਲਜ਼ਮ ਸੰਦੀਪ ਸਿੰਘ, ਵਿਕਰਮਜੀਤ ਸਿੰਘ ਅਤੇ ਦੀਪਕ ਕੁਮਾਰ ਵਾਸੀ ਬਠਿੰਡਾ ਨੇ ਮਿਲ ਕੇ ਉਸ ਦੇ ਭਰਾ ਜੈਦੇਵ ਅਲੀ (33) ’ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ਦੀ ਦੋਸਤੀ ਨੇ ਤਬਾਹ ਕਰ 'ਤੀ ਜ਼ਿੰਦਗੀ, ਕਦੇ ਸੁਫ਼ਨੇ 'ਚ ਵੀ ਨਾ ਸੋਚਿਆ ਸੀ ਹੋਵੇਗਾ ਇੰਝ
ਇਸ ਦੌਰਾਨ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਸੰਦੀਪ ਅਤੇ ਵਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਤੀਜੇ ਮੁਲਜ਼ਮ ਦੀਪਕ ਕੁਮਾਰ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਸ ਮੁਲਾਜ਼ਮ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ ! ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e