ਜੰਮੂ ਬੱਸ ਸਟੈਂਡ ਗ੍ਰਨੇਡ ਹਮਲੇ ਤੋਂ ਬਾਅਦ ਬਠਿੰਡਾ ''ਚ ਪੁਲਸ ਨੇ ਵਧਾਈ ਚੌਕਸੀ

Friday, Mar 08, 2019 - 12:32 PM (IST)

ਜੰਮੂ ਬੱਸ ਸਟੈਂਡ ਗ੍ਰਨੇਡ ਹਮਲੇ ਤੋਂ ਬਾਅਦ ਬਠਿੰਡਾ ''ਚ ਪੁਲਸ ਨੇ ਵਧਾਈ ਚੌਕਸੀ

ਬਠਿੰਡਾ(ਅਮਿਤ)— ਬੀਤੇ ਦਿਨ ਜੰਮੂ ਦੇ ਬੱਸ ਸਟੈਂਡ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਬਠਿੰਡਾ ਵਿਚ ਵੀ ਪੰਜਾਬ ਪੁਲਸ ਨੇ ਚੌਕਸੀ ਵਧਾ ਦਿੱਤੀ ਹੈ। ਇਸ ਦੇ ਚਲਦੇ ਪੁਲਸ ਨੇ ਅੱਜ ਬੱਸ ਸਟੈਂਡ ਦੇ ਚੱਪੇ-ਚੱਪੇ ਦੀ ਜਾਂਚ ਕੀਤੀ।

PunjabKesari

ਇਸ ਮੌਕੇ 'ਤੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਸੀਨੀਅਰ ਪੁਲਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਸਰਚ ਅਭਿਆਨ ਚਲਾਇਆ ਗਿਆ ਹੈ ਅਤੇ ਬਠਿੰਡਾ ਦੇ ਬੱਸ ਸਟੈਂਡ ਤੋਂ ਇਵਾਲਾ ਭੀੜ ਵਾਲੇ ਇਲਾਕਿਆਂ ਵਿਚ ਜਾਂਚ ਸ਼ੁਰੂ ਕੀਤੀ ਗਈ ਹੈ। ਇਹ ਜਾਂਚ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਜਾਂਚ ਬਠਿੰਡਾ ਦੇ ਬੱਸ ਸਟੈਂਡ ਤੋਂ ਇਲਾਵਾ ਰੇਲਵੇ ਸਟੇਸ਼ਨ ਅਤੇ ਹੋਰ ਵੀ ਕਈ ਭੀੜ ਵਾਲੇ ਇਲਾਕਿਆਂ ਵਿਚ ਕੀਤੀ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਜੰਮੂ ਦੇ ਬੱਸ ਸਟੈਂਡ ਵਿਖੇ ਗ੍ਰਨੇਡ ਹਮਲਾ ਹੋਇਆ ਸੀ। ਇਸ ਹਮਲੇ ਵਿਚ 2 ਦੀ ਮੌਤ ਹੋ ਗਈ ਸੀ ਅਤੇ 32 ਹੋਰ ਜ਼ਖਮੀ ਹੋ ਗਏ ਸਨ। ਹਾਦਸੇ ਦੇ ਕੁੱਝ ਘੰਟਿਆਂ ਬਾਅਦ ਹੀ ਪੁਲਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਸੀ।

PunjabKesari


author

cherry

Content Editor

Related News