ਪੰਜਾਬ ਸਰਕਾਰ ਦੇ ਖਿਲਾਫ ਬਠਿੰਡਾ ’ਚ ਕੀਤਾ ਗਿਆ ਅਨੋਖਾ ਪ੍ਰਦਰਸ਼ਨ

Sunday, Feb 23, 2020 - 04:32 PM (IST)

ਪੰਜਾਬ ਸਰਕਾਰ ਦੇ ਖਿਲਾਫ ਬਠਿੰਡਾ ’ਚ ਕੀਤਾ ਗਿਆ ਅਨੋਖਾ ਪ੍ਰਦਰਸ਼ਨ

ਬਠਿੰਡਾ (ਕੁਨਾਲ ਬਾਂਸਲ) - ਬਠਿੰਡਾ ’ਚ ਅੱਜ ਵੱਡੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ’ਚ ਪ੍ਰਦਰਸ਼ਨਕਾਰੀਆਂ ਨੇ ਵਿਜੇ ਕੁਮਾਰ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਰੂਪ ਧਾਰਨ ਕੀਤਾ ਹੋਇਆ ਸੀ, ਜਿਨ੍ਹਾਂ ਦੇ ਪਿੱਛੇ ਲੋਕ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਭੱਜ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2017 ’ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕੈਪਟਨ ਦੇ ਝੂਠੇ ਵਾਅਦਿਆਂ ਤੋਂ ਪੰਜਾਬ ਦਾ ਹਰ ਵਰਗ ਪਰੇਸ਼ਾਨ ਹੈ, ਜਿਸ ਕਾਰਨ ਉਹ ਸੜਕਾਂ ’ਤੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋ ਰਹੇ ਹਨ। ਇਸੇ ਕਾਰਨ ਅੱਜ ਬਠਿੰਡਾ ’ਚ ਵੀ ਅਨੋਖਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂਕਿ ਪੰਜਾਬ ਸਰਕਾਰ ਆਪਣੇ 2 ਸਾਲ ਦੇ ਕਾਰਜਕਾਲ ’ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਸਕੇ। 


author

rajwinder kaur

Content Editor

Related News