ਬਠਿੰਡਾ ''ਚ ਪੰਜਾਬ ਸਰਕਾਰ ਖਿਲ਼ਾਫ਼ ਅਕਾਲੀ ਦਲ ਤੇ ਭਾਜਪਾ ਨੇ ਕੀਤਾ ਪ੍ਰਦਰਸ਼ਨ
Thursday, Jun 18, 2020 - 02:01 PM (IST)
ਬਠਿੰਡਾ (ਕੁਨਾਲ) : ਬਠਿੰਡਾ 'ਚ ਅਕਾਲੀ ਦਲ ਤੇ ਭਾਜਪਾ ਵਲੋਂ ਪੰਜਾਬ ਸਰਕਾਰ ਖਿਲ਼ਾਫ਼ ਪ੍ਰਦਰਸ਼ਨ ਕਰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਨੂੰ ਰੱਜ ਕੇ ਲੁੱਟਿਆ ਹੈ। ਮਾਈਨਿੰਗ ਮਾਫ਼ੀਆਂ, ਸ਼ਰਾਬ ਮਾਫ਼ੀਆਂ, ਟੈਕਸ ਵਧਾਅ ਕੇ ਅਤੇ ਨਕਲੀ ਬੀਜ ਘੋਟਾਲੇ ਕਰਕੇ ਕੈਪਟਨ ਸਰਕਾਰ ਨੇ ਆਪਣੇ ਖ਼ਜ਼ਾਨੇ ਭਰੇ ਹਨ। ਪੰਜਾਬ ਦੇ ਲੋਕਾਂ ਲਈ ਇਨ੍ਹਾਂ ਨੇ ਕੁਝ ਨਹੀਂ ਕੀਤਾ।
ਇਹ ਵੀ ਪੜ੍ਹੋਂ : ਕਮਿਊਨਿਟੀ ਹੈਲਥ ਸੈਂਟਰ ਦੀ ਰੇਡੀਓਗ੍ਰਾਫਰ ਬੀਬੀ ਕੋਰੋਨਾ ਪਾਜ਼ੇਟਿਵ, ਮਚੀ ਹਫੜਾ-ਦਫੜੀ
ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ 'ਚ ਜੋ ਰਾਸ਼ਨ ਕੇਂਦਰ ਸਰਕਾਰ ਵਲੋਂ ਗਰੀਬਾਂ ਲਈ ਭੇਜਿਆ ਗਿਆ ਸੀ ਉਹ ਵੀ ਗਰੀਬਾਂ ਤੱਕ ਇਨ੍ਹਾਂ ਨੇ ਨਹੀਂ ਪਹੁੰਚਾਇਆ। ਇਸ ਤੋਂ ਇਲਾਵਾ ਦਿਨੋਂ-ਦਿਨ ਤੇਲ ਦੀਆਂ ਕੀਮਤਾਂ 'ਚ ਵੀ ਵਾਧਾ ਕੀਤਾ ਜਾ ਰਿਹਾ ਹੈ ਜੇਕਰ ਪੰਜਾਬ ਸਰਕਾਰ ਚਾਹੇ ਤਾਂ ਇਨ੍ਹਾਂ ਕੀਮਤਾਂ ਨੂੰ ਘੱਟ ਕਰ ਸਕਦੀ ਹੈ ਪਰ ਉਹ ਅਜਿਹਾ ਨਹੀਂ ਕਰੇਗੀ। ਉਹ ਸਿਰਫ਼ ਜਨਤਾ ਨੂੰ ਗੁੰਮਰਾਹ ਕਰਨ 'ਚ ਲੱਗੀ ਹੋਈ ਹੈ, ਜਿਸ ਦਾ ਵਿਰੋਧ ਕਰਨ ਲਈ ਅੱਜ ਪੰਜਾਬ ਭਰ 'ਚ ਅਕਾਲੀ ਦਲ ਅਤੇ ਭਾਜਪਾ ਪਾਰਟੀ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋਂ : ਇਕ ਕੇਲੇ ਕਾਰਨ ਹੋਈ ਖੂਨੀ ਜੰਗ, ਵਹਿਸ਼ੀਪੁਣੇ ਦੀਆਂ ਟੱਪੀਆਂ ਹੱਦਾਂ (ਵੀਡੀਓ)