ਵਿਧਾਇਕਾਂ ਨੂੰ ਖਰੀਦਣ ਵਾਲੇ ਬਿਆਨ ''ਤੇ ਮਨਪ੍ਰੀਤ ਬਾਦਲ ਦੀ ''ਆਪ'' ਨੂੰ ਨਸੀਹਤ

Monday, Apr 29, 2019 - 04:28 PM (IST)

ਵਿਧਾਇਕਾਂ ਨੂੰ ਖਰੀਦਣ ਵਾਲੇ ਬਿਆਨ ''ਤੇ ਮਨਪ੍ਰੀਤ ਬਾਦਲ ਦੀ ''ਆਪ'' ਨੂੰ ਨਸੀਹਤ

ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਚੋਣ ਪ੍ਰਚਾਰ ਕਰਨ ਪਹੁੰਚੇ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਕਈ ਪਿੰਡਾਂ ਵਿਚ ਚੋਣ ਸਭਾ ਨੂੰ ਸੰਬੋਧਿਤ ਕੀਤਾ। ਇਸ ਮੌਕੇ 'ਤੇ ਮਨਪ੍ਰੀਤ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਨਸੀਹਤ ਦਿੱਤੀ ਕਿ ਉਹ ਕਾਂਗਰਸ 'ਤੇ ਦੋਸ਼ ਨਾ ਲਗਾਏ, ਕਿਉਂਕਿ ਕਾਂਗਰਸ ਅਜਿਹੀ ਰਾਜਨੀਤੀ ਨਹੀਂ ਕਰਦੀ ਜੇਕਰ ਆਮ ਆਦਮੀ ਪਾਰਟੀ ਨੂੰ ਲੋਕ ਛੱਡ ਰਹੇ ਹਨ ਤਾਂ ਇਸ ਦੇ ਲਈ ਦੂਜੇ 'ਤੇ ਦੋਸ਼ ਲਗਾਉਣ ਦੀ ਬਜਾਏ 'ਆਪ' ਨੂੰ ਆਪਣੇ ਅੰਦਰ ਝਾਂਤੀ ਮਾਰਨੀ ਚਾਹੀਦੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਕਿਹਾ ਗਿਆ ਸੀ ਕਾਂਗਰਸ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦ ਰਹੀ ਹੈ।

ਇਸ ਦੌਰਾਨ ਜਦੋਂ ਉਨ੍ਹਾਂ ਕੋਲੋਂ ਫਸਲਾਂ ਦੀ ਲਿਫਟਿੰਗ ਨਾ ਹੋਣ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਆਪਣੀ ਸਰਕਾਰ ਦੀਆਂ ਕਮੀਆਂ ਨੂੰ ਲੁਕਾਉਂਦੇ ਹੋਏ ਕਿਹਾ ਕਿ ਪਹਿਲਾਂ ਮੌਸਮ ਖਰਾਬ ਹੋਇਆ ਅਤੇ ਹੁਣ ਮੰਡੀਆਂ ਵਿਚ ਇਕਦਮ ਫਸਲ ਆ ਚੁੱਕੀ ਹੈ। 1 ਹਫਤੇ ਵਿਚ ਸਾਰੀ ਖਰੀਦ ਕਰ ਲਈ ਜਾਏਗੀ।


author

cherry

Content Editor

Related News