ਬਠਿੰਡਾ ''ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ
Wednesday, Sep 09, 2026 - 07:39 AM (IST)
ਭੁੱਚੋ ਮੰਡੀ (ਨਾਗਪਾਲ) - ਬਠਿੰਡਾ ਦੀ ਭੁੱਚੋ ਮੰਡੀ ’ਚ ਬੀਤੀ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬਾਲਿਆਂਵਾਲੀ ਰੋਡ ’ਤੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਪਿਛਲੇ ਪਾਸੇ ਸਥਿਤ ਇਕ ਘਰ ’ਚ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਨੇ ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਕਤ ਪਟਵਾਰੀ ਘਰ ’ਚ ਇਕੱਲਾ ਰਹਿੰਦਾ ਸੀ। ਅਚਾਨਕ ਹੋਏ ਇਸ ਹਮਲੇ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
ਮ੍ਰਿਤਕ ਸੇਵਾਮੁਕਤ ਪਟਵਾਰੀ ਦੀ ਪਛਾਣ ਗੁਲਜ਼ਾਰ ਸਿੰਘ (69) ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਣ 'ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਤਲ ਦੀ ਇਹ ਵਾਰਦਾਤ ਰਾਤ ਕਰੀਬ ਸਾਢੇ 10 ਵਜੇ ਦੇ ਕਰੀਬ ਵਾਪਰੀ ਹੈ। ਮ੍ਰਿਤਕ ਦੇ ਪੁੱਤਰ ਅਮਨਦੀਪ ਸਿੰਘ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਦੇ ਪਿਤਾ ’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਗੁਲਜ਼ਾਰ ਸਿੰਘ ਦੀਆਂ ਚੀਕਾਂ ਸੁਣ ਕੇ ਨਾਲ ਲੱਗਦੇ ਗੁਰਦੁਆਰਾ ਸਾਹਿਬ ਦੇ ਪਾਠੀ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA ਨਾਲ ਮਿਲੇਗੀ ਐਂਡਵਾਸ ਸੈਲਰੀ, ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਵੱਲੋਂ ਘਰ ਦੀ ਜਾਂਚ ਕਰ ਕੇ ਸਬੂਤ ਇਕੱਠੇ ਕੀਤੇ ਗਏ ਅਤੇ ਘਰ ਨੂੰ ਸੀਲ ਕਰ ਦਿੱਤਾ ਗਿਆ। ਪੁਲਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਹਮਲੇ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਵੀ ਚੈਕ ਕਰ ਰਹੀ ਹੈ। ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ’ਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : 7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
