ਸੜਕ ਟੁੱਟੀ ਹੋਣ ਕਾਰਨ ਸਕੂਲ ਬੱਸ ਪਲਟੀ, ਲੋਕਾਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ

Monday, Nov 04, 2019 - 11:31 AM (IST)

ਸੜਕ ਟੁੱਟੀ ਹੋਣ ਕਾਰਨ ਸਕੂਲ ਬੱਸ ਪਲਟੀ, ਲੋਕਾਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ

ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ 'ਚ ਅੱਜ ਸਵੇਰੇ ਸੜਕ ਟੁੱਟੀ ਹੋਣ ਕਾਰਨ ਇਕ ਨਿੱਜੀ ਸਕੂਲ ਦੀ ਬੱਸ ਪਲਟ ਗਈ। ਇਸ ਹਾਦਸੇ ਵਿਚ ਬੱਸ 'ਚ ਸਵਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਮਗਰੋਂ ਗੁੱਸੇ ਵਿਚ ਆਏ ਪਿੰਡ ਵਾਸੀਆਂ ਵੱਲੋਂ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਸੀਵੀਆ ਤੋਂ ਸ਼ਹਿਰ ਨੂੰ ਜਾਂਦੀਆਂ ਸਾਰੀਆਂ ਸੜਕਾਂ ਟੁੱਟੀਆਂ ਪਈਆਂ ਹਨ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ ਗਨੀਮਤ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

PunjabKesari

ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਪਿੰਡ ਦੀਆਂ ਸਾਰੀਆਂ ਸੜਕਾਂ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਹ ਦੁਬਾਰਾ ਤੋਂ ਸੜਕਾਂ 'ਤੇ ਉਤਰਨਗੇ।


author

cherry

Content Editor

Related News