ਸਕੂਲ ਦੀ ਕੰਧ ਡਿੱਗਣ ਨਾਲ 7 ਲੋਕ ਜ਼ਖਮੀ, 1 ਦੀ ਮੌਤ (ਵੀਡੀਓ)

08/01/2019 10:42:26 AM

ਬਠਿੰਡਾ (ਅਮਿਤ ਸ਼ਰਮਾ) : ਰਾਮਪੁਰਾ ਫੂਲ 'ਚ ਭਾਰਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਕੰਧ ਡਿੱਗਣ ਨਾਲ 1 ਮਹਿਲਾ ਦੀ ਮੌਤ ਅਤੇ 7 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ 'ਚੋਂ ਇਕ 15 ਸਾਲਾਂ ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਂਝ ਇਹ ਹਾਦਸਾ 30 ਜੁਲਾਈ ਨੂੰ ਵਾਪਰਿਆ ਸੀ। ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਨਣ ਲਈ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ।

ਉਧਰ ਪੀੜ੍ਹਤਾਂ ਪਰਿਵਾਰਾਂ ਨੇ ਮੰਤਰੀ ਅੱਗੇ ਆਪਣੀਆਂ ਮੰਗਾਂ ਰੱਖਦਿਆਂ ਕਿਹਾ ਕਿ ਪੀੜ੍ਹਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ, ਜਿਸ ਮਹਿਲਾ ਦੀ ਕੰਧ ਡਿੱਗਣ ਨਾਲ ਮੌਤ ਹੋਈ ਹੈ, ਉਸ ਦੇ ਪਰਿਵਾਰ ਨੂੰ 20 ਲੱਖ ਮੁਆਵਜਾ ਰਾਸ਼ੀ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਨ੍ਹਾਂ ਵਾਲਮੀਕਿ ਸਮਾਜ ਦੇ ਬੱਚਿਆਂ ਦੀ ਫੀਸ ਮਾਫ ਕੀਤੀ ਜਾਵੇ ਤੇ ਸਾਰੇ ਫੰਡ ਖਤਮ ਕਰਕੇ ਸਕੂਲੀ ਬਣਦੀ ਫੀਸ ਲਈ ਜਾਵੇ।

ਇਸ ਤੋਂ ਇਲਾਵਾ ਪੀੜ੍ਹਤ ਪਰਿਵਾਰਾਂ ਨੇ ਸਕੂਲ ਮੈਨੇਜਮੈਂਟ 'ਤੇ ਪਰਚਾ ਦਰਜ ਕਰਨ ਦੀ ਵੀ ਮੰਗ ਕੀਤੀ ਹੈ ਤੇ ਉਨ੍ਹਾਂ ਕਿਹਾ ਕਿ ਹੈ ਕਿ ਜੇਕਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮ੍ਰਿਤਕ ਮਹਿਲਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਤੇ ਨਾ ਸਕੂਲ ਨੂੰ ਖੁੱਲ੍ਹਣ ਦਿੱਤਾ ਜਾਵੇਗਾ।  


cherry

Content Editor

Related News