ਬਠਿੰਡਾ ''ਚ ਲੱਗੀਆਂ ਸ਼ਿਵਰਾਤਰੀ ਦੀਆਂ ਰੌਣਕਾਂ (ਵੀਡੀਓ)

Tuesday, Jul 30, 2019 - 11:42 AM (IST)

ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਦੇ ਮਹਿਨਾ ਚੌਕ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਚ ਭਗਤਾਂ ਵਲੋਂ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਤੇ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਾਵੜੀਆਂ ਵਲੋਂ ਹਰਿਦੁਆਰ ਤੋਂ ਗੰਗਾ ਜਲ ਲਿਆ ਕੇ ਸ਼ਿਵਲਿੰਗ ਦਾ ਅਭਿਸ਼ੇਕ ਕੀਤਾ ਗਿਆ। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਪਹੁੰਚੇ ਸ਼ਿਵ ਭਗਤਾਂ ਨੇ ਦੁੱਧ, ਦਹੀ, ਭੰਗ, ਬੇਲ ਪੱਤਰ ਆਦਿ ਸ਼ਿਵਲਿੰਗ 'ਤੇ ਚੜਾ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਪਵਿੱਤਰ ਦਿਹਾੜੇ 'ਤੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਜ਼ਿਕਰਯੋਗ ਹੈ ਕਿ ਸ਼ਿਵਰਾਤਰੀ ਦੇ ਦਿਨ ਸ਼ਿਵ ਭਗਤਾਂ ਦਾ ਠਾਠਾ ਮਾਰਦਾ ਇਕੱਠ ਇਸ ਪ੍ਰਾਚੀਨ ਮੰਦਰ 'ਚ ਨਤਮਸਤਕ ਹੋਣ ਲਈ ਪਹੁੰਚਦਾ ਹੈ ਤੇ ਸ਼ਰਧਾਲੂ ਪਵਿੱਤਰ ਸ਼ਿਵ ਲਿੰਗ ਦੇ ਦਰਸ਼ਨ ਕਰਕੇ ਮਹਾਦੇਵ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ।


author

cherry

Content Editor

Related News