9ਵੀਂ ਦੀ ਵਿਦਿਆਰਥਣ ਵੱਲੋਂ ਪ੍ਰਿੰਸੀਪਲ ਖਿਲਾਫ ਛੇੜਛਾੜ ਦਾ ਮਾਮਲਾ ਦਰਜ

Saturday, Feb 02, 2019 - 04:01 PM (IST)

9ਵੀਂ ਦੀ ਵਿਦਿਆਰਥਣ ਵੱਲੋਂ ਪ੍ਰਿੰਸੀਪਲ ਖਿਲਾਫ ਛੇੜਛਾੜ ਦਾ ਮਾਮਲਾ ਦਰਜ

ਬਠਿੰਡਾ(ਅਮਿਤ)— ਬਠਿੰਡਾ ਦੇ ਊਧਮ ਸਿੰਘ ਨਗਰ ਵਿਚ ਇਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਵੱਲੋਂ 9ਵੀਂ ਕਲਾਸ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਬਲਦੇਵ ਸਿੰਘ ਉਪਲ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਕੁੜੀ ਸਕੂਲੋਂ ਰੋਂਦੀ ਹੋਈ ਆਈ ਸੀ, ਜਿਸ ਤੋਂ ਲੱਗਦਾ ਹੈ ਕਿ ਕੁੜੀ ਨਾਲ ਜ਼ਰੂਰ ਕੋਈ ਗਲਤ ਹਰਕਤ ਹੋਈ ਹੈ। ਕੁੜੀ ਪੂਰੀ ਤਰ੍ਹਾਂ ਨਾਲ ਡਰੀ ਹੋਈ ਹੈ। ਉਥੇ ਹੀ ਪ੍ਰਿੰਸੀਪਲ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਇਹ ਸਭ ਝੂਠ ਹੈ। ਮੈਂ ਤਾਂ ਸਿਰਫ ਕੁੜੀ ਨੂੰ ਇੰਨਾ ਪੁੱਛਿਆ ਸੀ ਕਿ ਤੇਰੇ ਕੋਲ ਇੰਨੀਆਂ ਘੱਟ ਕਿਤਾਬਾਂ ਕਿਉਂ ਹਨ। ਇਨ੍ਹਾਂ ਕਿਤਾਬਾਂ ਨਾਲ ਪੇਪਰਾਂ ਦੀ ਤਿਆਰੀ ਕਿਵੇਂ ਕਰੇਗੀ। ਫਿਰ ਪਤਾ ਨਹੀਂ ਕੁੜੀ ਸਕੂਲੋਂ ਕਿਉਂ ਦੌੜ ਗਈ।

ਉਥੇ ਹੀ ਪੁਲਸ ਨੇ ਇਸ ਮਾਮਲੇ ਵਿਚ ਕਿਹਾ ਕਿ ਜੋ ਪ੍ਰਿੰਸੀਪਲ 'ਤੇ ਦੋਸ਼ ਲੱਗੇ ਹਨ, ਉਨ੍ਹਾਂ ਦੀ ਪੂਰੀ ਜਾਂਚ ਕੀਤੀ ਜਾਏਗੀ। ਜਾਂਚ ਤੋਂ ਬਾਅਦ ਜੇਕਰ ਪ੍ਰਿੰਸੀਪਲ ਦੋਸ਼ੀ ਪਾਇਆ ਗਿਆ ਤਾਂ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਏਗੀ।


author

cherry

Content Editor

Related News